`ਆਪ` ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸੁਖਬੀਰ ਬਾਦਲ ਉਤੇ ਪਲਟਵਾਰ

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਖਬੀਰ ਬਾਦਲ ਉਤੇ ਪਲਟਵਾਰ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਥ ਲਈ ਲੜਨ ਵਾਲਾ ਅਕਾਲੀ ਦਲ ਅੱਜ ਨਸ਼ਿਆਂ ਤੋਂ ਪੈਸੇ ਕਮਾਉਣ ਵਾਲੇ ਦੋਸ਼ੀ ਨੂੰ ਬਚਾਉਣ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਨੂੰ ਰੋਕਣ ਲਈ ਹਜ਼ਾਰਾਂ ਸਮਰਥਕ ਇਕੱਠੇ ਕੀਤੇ ਗਏ ਹਨ ਪਰ ਅਕਾਲੀ ਦਲ ਹੁਣ ਇੱਕ ਖਾਲੀ ਪਾਰਟੀ ਬਣ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਅਕਾਲੀ ਸਰਕਾਰ ਦੌਰਾਨ ਫੈਲੇ ਨਸ਼ਿਆਂ ਨਾਲ ਬਰਬਾਦ ਹੋਇਆ ਪੰਜਾਬ ਦਾ ਨੌਜਵਾਨ ਅੱਜ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਨਿਆਂ ਦੇ ਰਾਹ ਵਿੱਚ ਰੁਕਾਵਟਾਂ ਪੈਦਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

By Gurpreet Singh

Leave a Reply

Your email address will not be published. Required fields are marked *