ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

ਰਾਜੀਵ ਸ਼ਰਮਾ :- ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਆਮ ਆਦਮੀ ਪਾਰਟੀ (ਆਪ) ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਅਹਿਮ ਬੈਠਕ ਅੱਜ ਸ਼ਾਮ 4 ਵਜੇ ਦਿੱਲੀ ਵਿੱਚ ਹੋਵੇਗੀ। ਇਸ ਮੀਟਿੰਗ ਦੌਰਾਨ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।

ਬੈਠਕ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਦਿੱਲੀ ਪਹੁੰਚਣਗੇ। PAC ਦੀ ਮੀਟਿੰਗ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰਨਗੇ। ਇਸ ਬੈਠਕ ਨੂੰ ਪੰਜਾਬ ਚੋਣਾਂ ਲਈ ਪਾਰਟੀ ਦੀ ਅਗਲੀ ਰਣਨੀਤੀ ਅਤੇ ਉਮੀਦਵਾਰਾਂ ਦੀ ਚੋਣ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ।

ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਦੀ ਮੀਟਿੰਗ ਤੋਂ ਬਾਅਦ ਆਪ ਅੱਜ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਸਕਦੀ ਹੈ। ਦੱਸ ਦਈਏ ਕਿ ਆਪ ਨੇ ਪਹਿਲੀ ਸੂਚੀ ‘ਚ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ।

By Gurpreet Singh

Leave a Reply

Your email address will not be published. Required fields are marked *