ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ: 26 ਕਾਨੂੰਨਗੋ ਅਤੇ ਪਟਵਾਰੀਆਂ ਦੀਆਂ ਬਦਲੀਆਂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਹਿਸੀਲਾਂ ਵਿਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਜੰਗ ਨੇ ਹੁਣ ਨਵਾਂ ਰੂਪ ਧਾਰਨ ਕਰ ਲਿਆ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮੁੜ ਕਾਨੂਨਗੋ ਅਤੇ ਪਟਵਾਰੀਆਂ ਦੀਆਂ ਬਦਲੀਆਂ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਕੁੱਲ੍ਹ 26 ਕਾਨੂੰਗੋ ਅਤੇ ਪਟਵਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਸ ਦੀ ਸੂਚੀ ਹੇਠ ਦਿੱਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਕੀਤੇ ਗਏ ਵੱਖ-ਵੱਖ ਹੁਕਮਾਂ ਅਨੁਸਾਰ ਜਲੰਧਰ ਦੇ 5 ਕਾਨੂੰਨਗੋਆਂ ਨੂੰ ਸਬ-ਰਜਿਸਟਰਾਰ ਬਣਾ ਕੇ ਜਾਇਦਾਦ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਕਰਨ ਦੇ ਅਧਿਕਾਰ ਦਿੱਤੇ ਗਏ ਸਨ, ਜਦਕਿ ਜ਼ਿਲ੍ਹੇ ਵਿਚ ਤਾਇਨਾਤ 13 ਨਾਇਬ ਤਹਿਸੀਲਦਾਰਾਂ ਨੂੰ ਪਾਵਰਲੈੱਸ ਕਰਦੇ ਹੋਏ ਉਨ੍ਹਾਂ ਨੂੰ ਸਿਰਫ਼ ਮੈਰਿਜ, ਜਾਤੀ, ਇਨਕਮ ਵਰਗੇ ਸਰਟੀਫਿਕੇਟ ਅਤੇ ਹਲਫੀਆ ਬਿਆਨ ਅਟੈਸਟ ਕਰਨ ਵਰਗੇ ਕੰਮਾਂ ਤੱਕ ਸੀਮਤ ਕਰ ਦਿੱਤਾ ਗਿਆ ਸੀ।

By Gurpreet Singh

Leave a Reply

Your email address will not be published. Required fields are marked *