ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਵੇਖ ਪ੍ਰਸ਼ਾਸਨ ਅਲਰਟ, ਇਹ ਮੁਲਾਜ਼ਮ ਅਤੇ ਅਧਿਕਾਰੀ ਬਿਨਾਂ ਛੁੱਟੀ ਦਿਨ-ਰਾਤ ਕਰਨਗੇ ਡਿਊਟੀ; ਸਖ਼ਤ ਹੁਕਮ ਜਾਰੀ…

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਲਗਾਤਾਰ ਮੀਂਹ ਤੋਂ ਬਾਅਦ ਹੜ੍ਹਾਂ ਦੀ ਸਥਿਤੀ ਨੇ ਪ੍ਰਸ਼ਾਸਨ ਦੀ ਚਿੰਤਾ ਵਧਾਈ ਹੋਈ ਹੈ। ਜਿਸਦੇ ਚੱਲਦੇ ਸਰਕਾਰ ਵੱਲੋਂ ਵੀ ਰਾਹਤ ਕਾਰਜ ਜਾਰੀ ਹਨ। ਇਸ ਵਿਚਾਲੇ ਪੰਜਾਬ ਦੀਆਂ ਕਈ ਮਸ਼ਹੂਰ ਪੰਜਾਬੀ ਹਸਤੀਆਂ ਅਤੇ ਸੰਸਥਾਵਾਂ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਕਈ ਕਲਾਕਾਰਾਂ ਵੱਲੋਂ ਆਪਣੇ ਸ਼ੋਅਜ਼ ਦੀ ਕਮਾਈ ਲੋਕਾਂ ਦੀ ਸਹਾਇਤਾ ਲਈ ਦਿੱਤੀ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਇਸ ਸਭ ਦੇ ਨਾਲ ਪੰਜਾਬ ਵਾਸੀ ਇੱਕ-ਜੁੱਟ ਹੋ ਕੇ ਇੱਕ-ਦੂਜੇ ਦੀ ਮਦਦ ਕਰ ਰਹੇ ਹਨ। ਇਸ ਵਿਚਾਲੇ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।

ਦੱਸ ਦੇਈਏ ਕਿ ਸਿਹਤ ਵਿਭਾਗ ਨੇ ਵੱਡਾ ਕਦਮ ਚੁੱਕਦੇ ਹੋਏ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਤਾਇਨਾਤੀ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਲਿਆ ਗਿਆ ਹੈ। ਇਸਦੇ ਨਾਲ ਹੀ ਸਾਰੇ ਡਾਕਟਰਾਂ ਅਤੇ ਕਰਮਚਾਰੀਆਂ ਦੇ ਨਾਲ-ਨਾਲ ਅਧਿਕਾਰੀਆਂ ਦੀਆਂ ਛੁੱਟੀਆਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸਦੇ ਚੱਲਦੇ ਅਧਿਕਾਰੀਆਂ ਨੂੰ ਦਿਨ-ਰਾਤ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਨਿਰੰਤਰ ਨਿਗਰਾਨੀ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ।

ਸੁਪਰ ਸਪੈਸ਼ਲਿਸਟ ਡਾਕਟਰਾਂ ਨੂੰ ਫੀਲਡ ਵਿੱਚ ਤਾਇਨਾਤ ਕੀਤਾ ਜਾਏਗਾ ਤੈਨਾਤ

ਜਾਣਕਾਰੀ ਅਨੁਸਾਰ, ਪਹਿਲਾਂ ਮੈਡੀਕਲ ਅਫ਼ਸਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਕੈਂਪਾਂ ਵਿੱਚ ਮਰੀਜ਼ਾਂ ਦੀ ਜਾਂਚ ਕਰ ਰਹੇ ਸਨ, ਪਰ ਹੁਣ ਸੁਪਰ ਸਪੈਸ਼ਲਿਸਟ ਡਾਕਟਰਾਂ ਨੂੰ ਫੀਲਡ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਅੱਜ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸੇ ਵੀ ਕਰਮਚਾਰੀ ਜਾਂ ਡਾਕਟਰ ਨੂੰ ਛੁੱਟੀ ਨਾ ਦਿੱਤੀ ਜਾਵੇ।

ਮਾਹਰ ਡਾਕਟਰਾਂ ਦੀ ਟੀਮ ਮਰੀਜ਼ ਦਾ ਕਰੇਗੀ ਇਲਾਜ

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਹੈ। ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਿਹਤ ਸੇਵਾਵਾਂ ਮਰੀਜ਼ਾਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ ਨੂੰ ਫੀਲਡ ਵਿੱਚ ਸਿਹਤ ਸੇਵਾਵਾਂ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਡਿਊਟੀ ਸੌਂਪੀ ਗਈ ਹੈ। ਜੇਕਰ ਕੋਈ ਗੰਭੀਰ ਮਰੀਜ਼ ਪਾਇਆ ਜਾਂਦਾ ਹੈ, ਤਾਂ ਉਸਨੂੰ ਤੁਰੰਤ ਸਰਕਾਰੀ ਮੈਡੀਕਲ ਕਾਲਜ ਅਧੀਨ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਵੇਗਾ, ਜਿੱਥੇ ਮਾਹਰ ਡਾਕਟਰਾਂ ਦੀ ਇੱਕ ਟੀਮ ਮਰੀਜ਼ ਦਾ ਇਲਾਜ ਕਰੇਗੀ।

ਫਿਲਹਾਲ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਲਗਾਤਾਰ ਰਾਹਤ ਕਾਰਜ ਜਾਰੀ ਹਨ। ਹਾਲ ਹੀ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਜਿਹਾ ਹੜ੍ਹ 1988 ਵਿੱਚ ਯਾਨੀ ਕਿ 37 ਸਾਲ ਪਹਿਲਾਂ ਆਇਆ ਸੀ। ਇਸ ਤੋਂ ਬਾਅਦ ਹੁਣ ਆਇਆ ਹੈ। ਅਜਿਹੇ ਦੁੱਖ ਦੀ ਘੜੀ ਵਿੱਚ, ਪੰਜਾਬ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਾਡੇ ਸਾਰੇ ਮੰਤਰੀ, ਸੰਸਦ ਮੈਂਬਰ-ਵਿਧਾਇਕ, ਸਾਡੇ ਸਾਰੇ ਵਰਕਰ, ਸਾਰੇ ਅਧਿਕਾਰੀ, ਐਸਐਸਪੀ ਅਤੇ ਡੀਸੀ ਪੂਰੀ ਲਗਨ ਨਾਲ ਇਸ ਕੰਮ ਵਿੱਚ ਲੱਗੇ ਹੋਏ ਹਨ। ਲੋਕ ਬਚਾਉਣ ਅਤੇ ਰਾਹਤ ਦੇਣ ਵਿੱਚ ਲੱਗੇ ਹੋਏ ਹਨ।

By Gurpreet Singh

Leave a Reply

Your email address will not be published. Required fields are marked *