ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਕਿਸਾਨਾਂ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ‘ਚ ਪੱਕਾ ਧਰਨਾ ਲਾਉਣ ਦੇ ਐਲਾਨ ਤੋਂ ਬਾਅਦ, ਪ੍ਰਸ਼ਾਸਨ ਨੇ ਸਖ਼ਤ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਤਿੱਖੀ ਬਹਿਸ ਅਤੇ ਦੂਸ਼ਣਬਾਣੀ ਤੋਂ ਬਾਅਦ, ਚੰਡੀਗੜ੍ਹ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ।
ਚੰਡੀਗੜ੍ਹ ਪੁਲਿਸ ਵੱਲੋਂ ਜਾਰੀ ਅਡਵਾਈਜ਼ਰੀ ਵਿੱਚ ਜ਼ੀਰਕਪੁਰ ਬੈਰੀਅਰ, ਫੈਦਾਨ ਬੈਰੀਅਰ, ਸੈਕਟਰ ਵੰਡਣ ਵਾਲੀਆਂ ਸੜਕਾਂ: 48/49, 49/50, 50/51 (ਜੇਲ ਰੋਡ), 51/52 (ਮਟੌਰ ਬੈਰੀਅਰ), 52/53 (ਕਜਹੇੜੀ ਚੌਕ), 53/54 (ਫਰਨੀਚਰ ਮਾਰਕੀਟ), 54/55 (ਬਡਹੇੜੀ ਬੈਰੀਅਰ), 55/56 ਪੀ., ਨਵਾਂ ਗਾਓਂ ਬੈਰੀਅਰ ਅਤੇ ਮੁੱਲਾਂਪੁਰ ਬੈਰੀਅਰ ਪ੍ਰਭਾਵਤ ਕੀਤਾ ਗਿਆ ਹੈ।

ਪੁਲਿਸ ਵਲੋਂ ਆਮ ਜਨਤਾ ਨੂੰ ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਯਾਤਰੀਆਂ ਨੂੰ ਜਾਮ ਅਤੇ ਅਸੁਵਿਧਾ ਤੋਂ ਬਚਣ ਲਈ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ। ਪਰ ਇੱਥੇ ਇਹ ਦੱਸਣਯੋਗ ਹੈ ਕਿ ਇਸ ਦੌਰਾਨ ਐਮਰਜੈਂਸੀ ਵਾਹਨਾਂ ਦੀ ਆਵਾਜਾਈ ਨੂੰ ਪਹਿਲ ਦਿੱਤੀ ਜਾਵੇਗੀ ਉਨ੍ਹਾਂ ‘ਤੇ ਰੋਕ ਨਹੀਂ ਲਗਾਈ ਜਾਵੇਗੀ।
ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸੜਕਾਂ ‘ਤੇ ਪੱਕੇ ਬੈਰੀਕੇਡ ਲਾਏ ਗਏ ਹਨ। ਇਸ ਦੇ ਨਾਲ ਹੀ ਭਾਰੀ ਪੁਲਿਸ ਫੋਰਸ ਵੀ ਸਰਹੱਦਾਂ ‘ਤੇ ਤੈਨਾਤ ਕਰ ਦਿੱਤੀ ਗਈ ਹੈ।

ਦੇਸ਼ ਦੇ ਅੰਨਦਾਤਾ ਨੂੰ ਉਨ੍ਹਾਂ ਵੱਲੋਂ ਦਿੱਤੇ ਧਰਨਾ ਸਥਾਨ ਤੇ ਜਾਣ ਤੋਂ ਕੋਈ ਤਾਕਤ ਨਹੀ ਰੋਕ ਸਕਦੀ।