ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਅਤੇ ਮੋਗਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੁਣ ਰੂਪਨਗਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਪੂਰਾ ਕੋਰਟ ਕੰਪਲੈਕਸ ਖ਼ਾਲੀ ਕਰਵਾ ਦਿੱਤਾ ਗਿਆ। ਧਮਕੀ ਦੀ ਸੂਚਨਾ ਪਾ ਕੇ ਮੌਕੇ ‘ਤੇ ਕੋਰਟ ਦੇ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਰੂਪਨਗਰ ਕੋਰਟ ਕੰਪਲੈਕਸ ਤੋਂ ਪਹਿਲਾਂ ਜ਼ਿਲ੍ਹਾ ਕੋਰਟ ਕੰਪਲੈਕਸ ਫਿਰੋਜ਼ਪੁਰ ਨੂੰ ਆਰ. ਡੀ. ਐੱਕਸ. ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਕੋਰਟ ਕੰਪਲੈਕਸ ਵਿਚ ਹੜਕੰਪ ਮਚ ਗਿਆ ਅਤੇ ਕੋਰਟ ਕਪਲੈਕਸ ਦੇ ਗੇਟ ਬੰਦ ਕਰਵਾ ਦਿੱਤੇ ਗਏ ਹਨ। ਸਿਰਫ਼ ਫਿਰੋਜ਼ਪੁਰ ਹੀ ਨਹੀਂ ਮੋਗਾ ਅਦਾਲਤ ਨੂੰ ਵੀ ਆਰਡੀਐੱਕਸ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਦੋਵਾਂ ਕੋਰਟ ਕੰਪਲੈਕਸਾਂ ਨੂੰ ਖਾਲ੍ਹੀ ਕਰਵਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਦੁਆਰਾ ਮੇਲ ਭੇਜ ਕੇ ਇਹ ਧਮਕੀ ਦਿੱਤੀ ਗਈ ਹੈ ਕਿ ਕੋਰਟ ਕੰਪਲੈਕਸ ਨੂੰ ਆਰ. ਡੀ. ਐਕਸ. ਨਾਲ ਉਡਾ ਦਿੱਤਾ ਜਾਵੇਗਾ।
