ਦਿੱਲੀ ਚੋਣਾਂ ਹਾਰਨ ਤੋਂ ਬਾਅਦ ਮਨੀਸ਼ ਸ਼ਿਸੋਦੀਆ ਦੀ ਨਜਰ ਪੰਜਾਬ ਦੇ ਸਕੂਲਾਂ ‘ਤੇ!

ਦਿੱਲੀ ਚੋਣਾਂ ਹਾਰਨ ਤੋਂ ਬਾਅਦ ਮਨੀਸ਼ ਸ਼ਿਸੋਦੀਆ ਦੀ ਨਜਰ ਪੰਜਾਬ ਦੇ ਸਕੂਲਾਂ 'ਤੇ!

ਚੰਡੀਗੜ੍ਹ : ਦਿੱਲੀ ਦੀਆਂ ਚੋਣਾਂ ਦੀ ਹਾਰ ਤੋਂ ਬਾਅਦ ਹੁਣ ਆਪ ਦਾ ਪੂਰਾ ਧਿਆਨ ਪੰਜਾਬ ਵੱਲ ਹੈ। ਇਸੇ ਦੇ ਚਲਦੇ ਹੁਣ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸ਼ਿਸੋਦੀਆ ਪੰਜਾਬ ਦੇ ਦੌਰੇ ‘ਤੇ ਹਨ। ਹਾਲ ਹੀ ‘ਚ ਉਨ੍ਹਾਂ ਨੂੰ ਪੰਜਾਬ ਦੇ ਸਿੱਖਿਆ ਹਰਜੋਤ ਬੈਂਸ ਦੇ ਨਾਲ ਪੰਜਾਬ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਜ ਰਿਹਾ ਹੈ। ਦੱਸ ਦਈਏ ਕਿ ਉਨ੍ਹਾਂ ਵਲੋਂ ਅੱਜ ਡੇਰਾਬੱਸੀ ਬੱਸ ਸਟੈਂਡ ’ਤੇ ਸਥਿਤ ਸਰਕਾਰੀ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਨਾਲ ਸੀ।

ਇਸ ਦੌਰੇ ਨੂੰ ਪੂਰੀ ਤਰਾਂ ਗੁਪਤ ਰੱਖਿਆ ਗਿਆ ਜਿਸ ਦੌਰਾਨ ਮੀਡਿਆ ਤੋਂ ਪੂਰੀ ਤਰਾਂ ਦੂਰੀ ਬਣਾ ਕੇ ਰੱਖੀ ਗਈ। ਮੀਡਿਆ ਤੋਂ ਦੂਰੀ ਬਣਾਈ ਰੱਖਣ ਲਈ ਸਕੂਲ ਦਾ ਮੁੱਖ ਗੇਟ ਬੰਦ ਕਰ ਦਿੱਤਾ ਗਿਆ ਅਤੇ ਦੌਰੇ ਬਾਰੇ ਪੁੱਛਣ ’ਤੇ ਵੀ ਕਿਸੇ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਪਿੰਡ ਸਨੇਟਾ ਦੇ ਸਰਕਾਰੀ ਹਾਈ ਸਕੂਲ ਅਤੇ ਪਿੰਡ ਰਾਏਪੁਰ ਸਰਕਾਰੀ ਐਲੀਮੈਂਟਰੀ ਸਕੂਲਾਂ ਦਾ ਦੌਰਾ ਕਰ ਕੀਤਾ ਗਿਆ ਸੀ।

ਡੇਰਾਬੱਸੀ ਸਕੂਲ ਵਿੱਚ ਸ੍ਰੀ ਸ਼ਿਸੋਦੀਆ ਅਤੇ ਸ੍ਰੀ ਬੈਂਸ ਨੇ ਸਕੂਲ ਦੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਸਮੱਸਿਆ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਕੂਲ ਵਿੱਚ ਪੜ੍ਹਾਈ ਅਤੇ ਬੱਚਿਆਂ ਨੂੰ ਮਿਲਣ ਵਾਲੀ ਸਹੂਲਤਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਕੂਲ ਦੀ ਮੁੱਖ ਅਧਿਆਪਕਾਂ ਅਤੇ ਵੱਖ ਵੱਖ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਸਕੂਲ ਦੀ ਮੁੱਖ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ੍ਰੀ ਸ਼ਿਸੋਦੀਆ ਵੱਲੋਂ ਸਕੂਲ ਵਿੱਚ ਦਿੱਤੀ ਜਾ ਰਹੀ ਕੰਪਿਊਟਰ ਦੀ ਸਿੱਖਿਆ ਬਾਰੇ ਵੱਖ ਤੋਂ ਜਾਣਕਾਰੀ ਹਾਸਲ ਕੀਤੀ।

ਗੱਲ ਕਰਨ ’ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੂਰੇ ਸੂਬੇ ਵਿੱਚ ਗੁਪਤ ਦੌਰੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਹਾਲੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ। ਸਿੱਖਿਆ ਮੰਤਰੀ ਅਤੇ ਸ੍ਰੀ ਸ਼ਿਸੋਦੀਆ ਸਾਢੇ ਨੌਂ ਵਜੇ ਹੀ ਸਕੂਲ ਵਿੱਚ ਦਾਖ਼ਲ ਹੋ ਗਏ ਸੀ ਜਿਸ ਤੋਂ ਕੁਝ ਦੇਰੀ ਬਾਅਦ ਉਹ ਬਾਹਰ ਨਿਕਲੇ। ਇਸ ਤੋਂ ਇਲਾਵਾ ਉਹ ਲਾਲੜੂ ਖੇਤਰ ਵਾਲੇ ਪਾਸੇ ਚਲੇ ਗਏ।

By Gurpreet Singh

Leave a Reply

Your email address will not be published. Required fields are marked *