ਡੇਰਾਬੱਸੀ, (ਗੁਰਪ੍ਰੀਤ ਸਿੰਘ) :- ਮੋਹਾਲੀ ਜ਼ਿਲ੍ਹੇ ਦੇ ਸਕੂਲਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਦਰਮਿਆਨ ਡੇਰਾਬੱਸੀ ਸਥਿਤ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੂੰ ਵੀ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ। ਈਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਤੁਰੰਤ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ।
ਜਾਣਕਾਰੀ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਸਕੂਲ ਪਰਿਸਰ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਬੱਚਿਆਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ।
ਪੁਲਿਸ ਅਧਿਕਾਰੀਆਂ ਮੁਤਾਬਕ, ਧਮਕੀ ਵਾਲੀ ਈਮੇਲ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਮੋਹਾਲੀ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਈਮੇਲ ਰਾਹੀਂ 16 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਤੁਰੰਤ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ। ਬੰਬ ਨਿਰੋਧਕ ਦਲ ਵੱਲੋਂ ਸਕੂਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਮੋਹਾਲੀ ਦੇ 16 ਸਕੂਲਾਂ ਨੂੰ ਮਿਲੀ ਧਮਕੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੋਹਾਲੀ ਵਿੱਚ ਈਮੇਲ ਰਾਹੀਂ 16 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਤੁਰੰਤ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ। ਬੰਬ ਨਿਰੋਧਕ ਦਲ ਵੱਲੋਂ ਸਕੂਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
