ਸਕੂਲਾਂ ਮਗਰੋਂ ਹੁਣ ਪਠਾਨਕੋਟ ਦੇ ਕਾਲਜ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਕੀਤੀ ਛੁੱਟੀ

ਪਠਾਨਕੋਟ- ਸਕੂਲਾਂ ਨੂੰ  ਬੰਬ ਧਮਕੀਆਂ ਮਿਲਣ ਤੋਂ ਬਾਅਦ ਹੁਣ ਪਠਾਨਕੋਟ ‘ਚ ਇੱਕ ਕਾਲਜ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ ਹੈ। ਤਾਜ਼ਾ ਮਾਮਲਾ ਪਿੰਡ ਬਹਾਦਰਪੁਰ ਸਥਿਤ ਡਿਗਰੀ ਕਾਲਜ ਫਾਰ ਵੁਮੈਨ ਨਾਲ ਜੁੜਿਆ ਹੋਇਆ ਹੈ, ਜਿੱਥੇ ਧਮਕੀ ਮਿਲਦੇ ਹੀ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਅਲਰਟ ਮੋਡ ਵਿੱਚ ਆ ਗਈਆਂ।

ਜਾਣਕਾਰੀ ਮੁਤਾਬਕ ਕਾਲਜ ਪ੍ਰਸ਼ਾਸਨ ਨੂੰ ਬੰਬ ਧਮਕੀ ਸੰਬੰਧੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਸੁਰੱਖਿਆ ਕਦਮ ਚੁੱਕੇ ਗਏ। ਵਿਦਿਆਰਥਣਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਕਾਲਜ ਵਿੱਚ ਤੁਰੰਤ ਛੁੱਟੀ ਕੀਤੀ ਗਈ ਅਤੇ ਸਾਰੀਆਂ ਵਿਦਿਆਰਥਣਾਂ ਨੂੰ ਸੁਰੱਖਿਅਤ ਤਰੀਕੇ ਨਾਲ ਘਰ ਭੇਜ ਦਿੱਤਾ ਗਿਆ।

ਧਮਕੀ ਦੀ ਖ਼ਬਰ ਮਿਲਦੇ ਹੀ ਪੁਲਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਕਾਲਜ ਪਰਿਸਰ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਿਤੀ ’ਤੇ ਨਜ਼ਰ ਬਣਾਈ ਹੋਈ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਸਥਿਤੀ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *