ਦਿੱਲੀ ਚ ਹਾਰ ਤੋਂ ਬਾਅਦ ਲੋਕਾਂ ਦੀ ਨਬਜ਼ ਟਟੋਲਨ ਲੱਗੀ ‘ਆਪ’ ਲੀਡਰਸ਼ਿਪ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਲੋਕਾਂ ਦੀ ਨਬਜ਼ ਟਟੋਲਨ ਲਈ ਯਤਨ ਤੇਜ਼ ਕਰ ਦਿੱਤੇ ਹਨ। ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿੱਚ ਸਮੂਹ ਬਲਾਕ ਪ੍ਰਧਾਨਾਂ, ਸਾਬਕਾ ਕੌਂਸਲਰਾਂ, ਪਿੰਡਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਵੀ ਸ਼ਮੂਲੀਅਤ ਕੀਤੀ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਦੀ ਮਜ਼ਬੂਤੀ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਉਣ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼ੀ ਸੋਚ, ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਆਮ ਨਾਗਰਿਕਾਂ ਨੂੰ ਹੇਠਲੇ ਪੱਧਰ ’ਤੇ ਜਾਗਰੂਕ ਕਰਨ ਦਾ ਸੱਦਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਨੇ ਚੋਣਾਂ ਵਿੱਚ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ ਅਤੇ ਬਾਕੀ ਰਹਿੰਦੇ ਵਾਅਦੇ ਵੀ ਜਲਦੀ ਪੂਰੇ ਕੀਤੇ ਜਾਣਗੇ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਹੁਣ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਕਮਰਕੱਸ ਲਈ ਹੈ। ਜਿਸ ਦੇ ਆਉਣ ਵਾਲੇ ਦਿਨਾਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।

By Rajeev Sharma

Leave a Reply

Your email address will not be published. Required fields are marked *