ਅਹਿਮਦਾਬਾਦ ਹਵਾਈ ਹਾਦਸਾ: ਪੁਲਿਸ ਕਮਿਸ਼ਨਰ ਦਾ ਬਿਆਨ, 204 ਲੋਕਾਂ ਦੀ ਮੌਤ ਦੀ ਪੁਸ਼ਟੀ, 41 ਜਖਮੀਆਂ ਦਾ ਇਲਾਜ ਚੱਲ ਰਿਹਾ

ਅਹਿਮਦਾਬਾਦ ‘ਚ ਹੋਏ ਭਿਆਨਕ ਹਵਾਈ ਹਾਦਸੇ ਬਾਅਦ ਪੁਲਿਸ ਕਮਿਸ਼ਨਰ ਵਲੋਂ ਬਿਆਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 204 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 41 ਜਖਮੀਆਂ ਦਾ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ

ਡੀਐਨਏ ਟੈਸਟ ਰਾਹੀਂ ਹੋਵੇਗੀ ਪਹਿਚਾਣ:
ਮ੍ਰਿਤਕਾਂ ਦੀ ਪਛਾਣ ਲਈ ਡੀਐਨਏ ਸੈਂਪਲ ਲਏ ਜਾ ਰਹੇ ਹਨ, ਜਿਸ ਰਾਹੀਂ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਪਛਾਣ ਕੀਤੀ ਜਾਵੇਗੀ।

ਪੁਲਿਸ ਨੇ ਇਹ ਵੀ ਦੱਸਿਆ ਕਿ ਬਚਾਅ ਤੇ ਰਾਹਤ ਕੰਮ ਜਾਰੀ ਹਨ ਅਤੇ ਘਟਨਾ ਦੀ ਪੂਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਹਾਦਸੇ ਨੇ ਸਾਰੇ ਦੇਸ਼ ਨੂੰ ਗਮਗੀਨ ਕਰ ਦਿੱਤਾ ਹੈ।

By Rajeev Sharma

Leave a Reply

Your email address will not be published. Required fields are marked *