ਅਕਾਲੀ ਦਲ ਵੱਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਸਮਾਂ ਵਧਾਉਣ ਦੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਚੋਣ ਕਮਿਸ਼ਨ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ‘ਚ ਵੋਟਾਂ ਪਾਉਣ ਵਾਸਤੇ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਦੀ ਅਪੀਲ ਕੀਤੀ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ‘ਚ ਤੈਅ 8 ਵਜੇ ਸਵੇਰੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਉਣ ਦਾ ਸਮਾਂ ਤੈਅ ਕੀਤਾ ਗਿਆ ਹੈ, ਜੋ ਬਹੁਤ ਘੱਟ ਹੈ। ਸਮਾਂ ਹੱਦ ਸੀਮਤ ਹੋਣ ਕਾਰਨ ਗ਼ਰੀਬ ਪਰਿਵਾਰ, ਕਿਸਾਨ ਅਤੇ ਦਿਹਾੜੀਦਾਰ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਜਾਣਗੇ, ਜਿਸ ਨਾਲ ਵੋਟ ਦਰ ਘਟੇਗੀ।

ਸੂਬਾ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ’ਚ ਵੱਧ ਤੋਂ ਵੱਧ ਵੋਟਿੰਗ ਹੋਵੇ। ਸਮਾਂ ਵਧਾਏ ਜਾਣ ਨਾਲ ਸਮਾਜ ਦੇ ਸਾਰੇ ਵਰਗ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਨੇ ਮੰਗ ਕੀਤੀ ਕਿ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਵਾਸਤੇ ਨਿਗਰਾਨੀ ਦੀ ਤਾਇਨਾਤੀ ਦੇ ਨਾਲ-ਨਾਲ ਢੁੱਕਵੀਂ ਸੁਰੱਖਿਆ ਵੀ ਤਾਇਨਾਤ ਕੀਤੀ ਜਾਵੇ।

By Gurpreet Singh

Leave a Reply

Your email address will not be published. Required fields are marked *