ਗੁਰਪ੍ਰੀਤ ਸਿੰਘ :- ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸੰਗਠਨਾਤਮਕ ਜ਼ਿੰਮੇਵਾਰੀਆਂ ਵਿੱਚ ਵਾਧਾ ਕਰਦਿਆਂ ਲੱਖਾ ਸਿਧਾਣਾ ਅਤੇ ਮਨਦੀਪ ਸਿੱਧੂ ਨੂੰ ਵਿਧਾਨ ਸਭਾ ਹਲਕਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਨੇ ਲੱਖਾ ਸਿਧਾਣਾ ਨੂੰ ਮੌੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਮਰਹੂਮ ਅਦਾਕਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੂੰ ਤਲਵੰਡੀ ਸਾਬੋ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ। ਦੋਵਾਂ ਨਿਯੁਕਤੀਆਂ ਨਾਲ ਪਾਰਟੀ ਨੇ ਹਲਕਾ ਪੱਧਰ ’ਤੇ ਆਪਣੀ ਸਰਗਰਮੀ ਵਧਾਉਣ ਦੀ ਦਿਸ਼ਾ ਵਿੱਚ ਕਦਮ ਚੁੱਕਿਆ ਹੈ। ਲੱਖਾ ਸਿਧਾਣਾ ਅਤੇ ਮਨਦੀਪ ਸਿੱਧੂ ਹੁਣ ਆਪੋ-ਆਪਣੇ ਹਲਕਿਆਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣਗੇ।
ਅਕਾਲੀ ਦਲ ਵਾਰਿਸ ਪੰਜਾਬ ਨੇ ਲੱਖਾ ਸਿਧਾਣਾ ਨੂੰ ਮੌੜ ਤੇ ਮਨਦੀਪ ਸਿੱਧੂ ਨੂੰ ਤਲਵੰਡੀ ਸਾਬੋ ਦੀ ਕਮਾਨ ਸੋਂਪੀ!
