‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

ਗੁਰਪ੍ਰੀਤ ਸਿੰਘ :- ਅਕਾਲੀ ਦਲ ਵਾਰਿਸ ਪੰਜਾਬ ਦੇ” ਵੱਲੋਂ ਵੱਡਾ ਸੰਗਠਨਾਤਮਕ ਫੈਸਲਾ ਲੈਂਦਿਆਂ ਐਡਵੋਕੇਟ ਗੁਰਵਿੰਦਰ ਸਿੰਘ ਬਰਨਾਲਾ ਨੂੰ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ।

ਪਾਰਟੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਗੁਰਵਿੰਦਰ ਸਿੰਘ ਬਰਨਾਲਾ ਜੋ ਕਿ “ਅਕਾਲੀ ਦਲ ਵਾਰਿਸ ਪੰਜਾਬ ਦੇ” ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ, ਵੱਲੋਂ ਪਾਰਟੀ ਦੇ ਅਨੁਸ਼ਾਸਨ ਅਤੇ ਪਾਰਟੀ ਦੇ ਨਿਰਦੇਸ਼ਾਂ ਦੇ ਉਲਟ ਕੀਤੀਆਂ ਗਈਆਂ ਗਤੀਵਿਧੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਫੈਸਲਾ ਲਿਆ ਗਿਆ ਹੈ।

ਪਾਰਟੀ ਨੇ ਕਿਹਾ ਕਿ ਇਹ ਫੈਸਲਾ ਪਾਰਟੀ ਦੇ ਅਨੁਸ਼ਾਸਨ, ਸੰਗਠਨਾਤਮਕ ਮਰਿਆਦਾ ਅਤੇ ਨਿਯਮਾਂ ਦੀ ਪਾਲਣਾ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

ਹੁਕਮਾਂ ਮੁਤਾਬਕ, ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਐਡਵੋਕੇਟ ਗੁਰਵਿੰਦਰ ਸਿੰਘ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਨਾਲ ਸਬੰਧਤ ਕਿਸੇ ਵੀ ਅਧਿਕਾਰ ਜਾਂ ਜ਼ਿੰਮੇਵਾਰੀ ਦੀ ਵਰਤੋਂ ਨਹੀਂ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *