ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਹੋਈ। ਇਸ ਦੌਰਾਨ ਮੈਂਬਰ ਪਾਰਲੀਮੈਂਟ ਅਮ੍ਰਿੰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਪਹੁੰਚੇ। ਇਸ ਮੌਕੇ ਜਿਲ੍ਹਾ ਪੱਧਰੀ ਕਮੇਟੀ ਬਣਾਈ ਗਈ। ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾ ਸਿੰਘ ਦੀਵਾਨ ਹਾਲ ਨੇੜੇ ਅੱਜ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਹੋਈ। ਇਸ ਦੌਰਾਨ ਮੈਂਬਰ ਪਾਰਲੀਮੈਂਟ ਅਮ੍ਰਿੰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਪਹੁੰਚੇ। ਇਸ ਮੌਕੇ ਜਿਲ੍ਹਾ ਪੱਧਰੀ ਕਮੇਟੀ ਬਣਾਈ ਗਈ। ਇਸ ਮੌਕੇ ਵੱਖ ਵੱਖ ਬੁਲਾਰਿਆ ਨੇ ਸੰਬੋਧਨ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਭਾਈ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਦਾ ਗਠਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਹੋਇਆ ਸੀ। ਹੁਣ ਤਕ 13 ਜਿਲਿਆਂ ਵਿਚ ਕਮੇਟੀਆਂ ਬਣ ਚੁਕੀਆ ਹਨ। ਅੱਜ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ‘ਚ ਵੀ ਕਮੇਟੀ ਬਣਾਈ ਗਈ ਹੈ। ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆ ਉਹਨਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ 30 ਲੱਖ ਭਰਤੀ ਦੇ ਦਾਅਵੇ ਤੇ ਕਿਹਾ ਕਿ ਬੋਗਸ ਤਾਂ ਅਸੀਂ ਵੀ ਕਹਿ ਦਿਆਂਗੇ ਕਿ 50 ਲੱਖ ਹੋ ਗਈ।
