ਨੈਸ਼ਨਲ ਟਾਈਮਜ਼ ਬਿਊਰੋ :- ਚੰਡੀਗੜ੍ਹ ਵਿੱਚ ਬੀਤੀ ਰਾਤ ਪਏ ਭਾਰੀ ਮੀਂਹ ਤੋਂ ਬਾਅਦ ਸੁਖਨਾ ਲੇਕ ਚ ਪਾਣੀ ਓਵਰਫਲੋਅ ਹੋ ਗਿਆ। ਪਾਣੀ ਦੇ ਵੱਧ ਰਹੇ ਪੱਧਰ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਅੱਜ ਸਵੇਰੇ ਫਲੱਡ ਗੇਟ ਖੋਲ੍ਹੇ ਗਏ।
ਲਗਾਤਾਰ ਮੀਂਹ ਪੈਣ ਕਾਰਨ ਲੇਕ ਚ ਪਾਣੀ ਦੀ ਮਾਤਰਾ ਤੇਜ਼ੀ ਨਾਲ ਵਧ ਗਈ ਸੀ, ਜਿਸ ਨਾਲ ਨੇੜਲੇ ਇਲਾਕਿਆਂ ਵਿੱਚ ਹੜ੍ਹ ਦੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ।
