ਪੰਜਾਬ ਚ 3 ਸਤੰਬਰ ਤੱਕ ਸਾਰੇ ਸਕੂਲ ਬੰਦ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਕਾਰਨ ਹਾਲਾਤ ਗੰਭੀਰ ਹੋਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਐਲਾਨੀਆਂ ਗਈਆਂ ਹਨ।

ਇਸਦੀ ਅਧਿਕਾਰਤ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਆਪਣੇ “ਐਕਸ” ਤੇ ਪੋਸਟ ਪਾਕੇ ਦਿੱਤੀ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿਓਣ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

By Gurpreet Singh

Leave a Reply

Your email address will not be published. Required fields are marked *