ਬਿਕਰਮ ਮਜੀਠੀਆ ‘ਤੇ ਲੱਗੇ ਇਲਜ਼ਾਮ ਸਾਰੇ ਗ਼ਲਤ, ਮਜੀਠੀਆ ਮੇਰਾ ਦੋਸਤ, ਮੈਂ ਮਿਲਣ ਆਵਾਂਗਾ – ਬਾਬਾ ਗੁਰਿੰਦਰ ਸਿੰਘ ਢਿੱਲੋਂ

ਨੈਸ਼ਨਲ ਟਾਈਮਜ਼ ਬਿਊਰੋ (ਕਰਨਵੀਰ ਸਿੰਘ):- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ‘ਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਡੇਰਾ ਮੁਖੀ ਨੇ ਵੱਡਾ ਬਿਆਨ ਦਿੱਤਾ ਹੈ। ਜਿਵੇਂ ਹੀ ਡੇਰਾ ਮੁਖੀ ਮਜੀਠੀਆ ਨਾਲ ਮੁਲਾਕਾਤ ਕਰਕੇ ਜੇਲ੍ਹ ‘ਚੋਂ ਬਾਹਰ ਆਏ ਤਾਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਇਸ ਮੁਲਾਕਾਤ ਦਾ ਕਾਰਣ ਪੁੱਛਿਆ ਤਾਂ ਡੇਰਾ ਮੁਖੀ ਨੇ ਕਿਹਾ ਕਿ ਉਹ ਮੇਰੇ ਦੋਸਤ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਦੋਸਤ ਅਤੇ ਰਿਸ਼ਤੇਦਾਰ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੋਈ ਆਪਣਾ ਰਿਸ਼ਤੇਦਾਰ ਜੇਲ੍ਹ ਵਿਚ ਹੋਵੇ ਤਾਂ ਕੀ ਉਸ ਨੂੰ ਮਿਲਣਾ ਨਹੀਂ ਚਾਹੀਦਾ। 

ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਬਿਕਰਮ ਮਜੀਠੀਆ ਉਪਰ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਸਵਾਲ ਕੀਤੇ ਤਾਂ ਡੇਰਾ ਮੁਖੀ ਨੇ ਕਿਹਾ ਕਿ ਇਹ ਸਭ ਗਲਤ ਹੈ। ਇਸ ਦੌਰਾਨ ਬਾਬਾ ਗੁਰਿੰਦਰ ਢਿੱਲੋਂ ਨੇ ਇਹ ਵੀ ਕਿਹਾ ਕਿ ਮੈਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਮੈਂ ਕਿਸੇ ਉਪਰ ਕੋਈ ਕੁਮੈਂਟ ਕਰਾਂ, ਸਰਕਾਰ ਆਪਣੀ ਥਾਂ ‘ਤੇ ਹੈ ਮੇਰੀ ਰਿਸ਼ਤੇਦਾਰੀ ਹੈ, ਜਿਸ ਦੇ ਚੱਲਦੇ ਉਹ ਮੁਲਾਕਾਤ ਕਰਨ ਆਏ ਹਨ।

ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜੇਲ੍ਹ ਵਿਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਉਸ ਸਮੇਂ ਉਨ੍ਹਾਂ ਨੇ ਕੋਈ ਬਿਆਨ ਨਹੀਂ ਦਿੱਤਾ ਸੀ। ਸਿਆਸਤ ਵਿਚ ਇਹ ਡੇਰਾ ਮੁਖੀ ਦਾ ਪਹਿਲਾ ਬਿਆਨ ਹੈ। ਜਿਸ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਭੂਚਾਲ ਆ ਗਿਆ ਹੈ। 

ਕਾਬਿਲੇਗੋਰ ਹੈ ਕਿ ਬਾਬਾ ਜੀ ਦੀ ਮੁਲਾਕਾਤ ਤੋ ਬਾਅਦ ਅੱਜ ਸੁਪਰੀਮ ਕੋਰਟ ਵੱਲੋਂ ਵੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ, ਜਿਸਨੇ ਸਿਆਸੀ ਗਲਿਆਰੇ ਚ ਚਰਚਾ ਛੇੜ ਦਿੱਤੀ ਹੈ।

By Gurpreet Singh

Leave a Reply

Your email address will not be published. Required fields are marked *