ਪੰਜਾਬ – ਮੀਟਿੰਗ ਤੋਂ ਬਾਅਦ ਅਮਨ ਅਰੋੜਾ ਤੇ ਹਰਪਾਲ ਚੀਮਾ ਦਾ ਵੱਡਾ ਬਿਆਨ – ਨਸ਼ਾ ਤਸਕਰਾਂ ਲਈ ਪੰਜਾਬ ‘ਚ ਕੋਈ ਥਾਂ ਨਹੀਂ!

ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਅੱਜ (28 ਫਰਵਰੀ) ਮੁੱਖ ਮੰਤਰੀ ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ‘ਆਮ ਆਦਮੀ ਪਾਰਟੀ’ (ਆਪ) ਦੀ ਸਰਕਾਰ ਨੇ ਨਵਾਂ ਖ਼ਾਕਾ ਤਿਆਰ ਕਰ ਲਿਆ ਹੈ। ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੀ ਯਾਤਰਾ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ‘ਚ ਹਰਪਾਲ ਸਿੰਘ ਚੀਮ, ਲਾਲਜੀਤ ਭੁੱਲਰ ਅਤੇ ਡਾ. ਬਲਬੀਰ ਸਿੰਘ ਵੀ ਸ਼ਾਮਲ ਸਨ।

ਮੀਟਿੰਗ ਤੋਂ ਬਾਅਦ ਅਮਨ ਅਰੋੜਾ ਤੇ ਹਰਪਾਲ ਸਿੰਘ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿਚ ਓਹਨਾਂ ਨਸ਼ੇ ਵਿਰੁੱਧ ਜੰਗ ਬਾਰੇ ਦੱਸਿਆ।

ਯੁੱਧ ਨਸ਼ਿਆਂ ਵਿਰੁਧ’ ਮੁਹਿੰਮ

ਅਮਨ ਅਰੋੜਾ ਨੇ ਦੱਸਿਆ ਕਿ ‘ਆਪ’ ਸਰਕਾਰ ਨੇ ਨਸ਼ਾ ਤਸਕਰੀ ਨੂੰ ਜੜ੍ਹੋਂ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਕਮੇਟੀ ਬਣਾਈ ਹੈ, ਜਿਸ ਤਹਿਤ ਤਿੰਨ ਸਾਲਾਂ ‘ਚ 6500 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ ਹੋਏ ਹਨ। ਇਨ੍ਹਾਂ ਵਿੱਚੋਂ ਬਹੁਤੇ ਨਸ਼ਾ ਗੈਂਗ ਦੇ ਮੈਂਬਰ ਹਨ, ਜਿਨ੍ਹਾਂ ਦੀ 612 ਕਰੋੜ ਦੀ ਜਾਇਦਾਦ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤਕ 30 ਹਜ਼ਾਰ ਤੋਂ ਵੱਧ ਨਸ਼ਾ ਤਸਕਰੀ ਦੇ ਮਾਮਲੇ ਦਰਜ ਹੋ ਚੁੱਕੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਨਸ਼ਿਆਂ ਦੀ ਜੜ੍ਹ ‘ਚ ਕਈ ਨੇਤਾ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਲ ਰਹੇ ਹਨ। ‘ਆਪ’ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ, ਤਾਂ ਜੋ ਨਸ਼ਾ ਤਸਕਰੀ ਨੂੰ ਸਮਾਪਤ ਕੀਤਾ ਜਾ ਸਕੇ।

ਨਸ਼ਾ ਤਸਕਰ ਜਾਂ ਪੰਜਾਬ ਛੱਡੋ, ਜਾਂ ਆਪਣਾ ਕੰਮ ਬੰਦ ਕਰੋ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ’ ਕਮੇਟੀ ਦੇ ਚੇਅਰਮੈਨ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ, “ਜਾਂ ਨਸ਼ਿਆਂ ਦਾ ਕਾਰੋਬਾਰ ਛੱਡੋ ਜਾਂ ਪੰਜਾਬ ਛੱਡੋ, ਨਹੀਂ ਤਾਂ ਨਤੀਜਿਆਂ ਲਈ ਤਿਆਰ ਰਹੋ।” ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਾ ਤਸਕਰੀ ਦੀ ਕੋਈ ਗੁੰਜਾਇਸ਼ ਨਹੀਂ ਰਹੇਗੀ।

By Gurpreet Singh

Leave a Reply

Your email address will not be published. Required fields are marked *