ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਪਾਰਟੀ ਵੱਲੋਂ ਲਗਾਏ ਅਬਜ਼ਰਵਰਾਂ ਵੱਲੋਂ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹੋਇਆਂ ਜਾਰੀ ਕੀਤੀ ਗਈ ਸੁੱਚੀ ਵਿੱਚ ਅਮਨਦੀਪ ਸਿੰਘ ਗਿੱਲ ਕੋਟ ਸੰਤੋਖ ਰਾਏ ਨੂੰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦਾ ਦਿਹਾਤੀ ਪ੍ਰਧਾਨ ਬਣਾਉਣ ਤੇ ਅਮਨਦੀਪ ਸਿੰਘ ਗਿੱਲ ਵੱਲੋਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਸੁੱਚਾ ਸਿੰਘ ਛੋਟੇਪੁਰ , ਅਬਜ਼ਰਵਰ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਦਿਹਾਤੀ ਪ੍ਰਧਾਨ ਬਣੇ ਅਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਾਰਟੀ ਦੇ ਸਲਾਹ ਮਸ਼ਵਰੇ ਨਾਲ ਬਿਨਾਂ ਭੇਦ ਭਾਵ ਮਿਹਨਤੀ ਵਰਕਰਾਂ ਨੂੰ ਸ਼ਾਮਿਲ ਕਰਕੇ ਮਜ਼ਬੂਤ ਢਾਂਚਾ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਾਰੇ ਧਰਮਾਂ ਦੀ ਸਾਂਝੀ ਪਾਰਟੀ ਹੈ ਜਿਸ ਵਿੱਚ ਹਰ ਵਰਗ ਦੇ ਨੁਮਾਇੰਦਿਆਂ ਨੂੰ ਬਿਨਾਂ ਭੇਦ ਭਾਵ ਜਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਇਸ ਮੌਕੇ ‘ਤੇ ਅਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਦੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਧਰਤੀ ‘ਤੇ ਪੈਰ ਧਰੇ ਸਨ ਤਾਂ ਉਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਰਹੇ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਦੀ ਬਾਖੂਬੀ ਜਿੰਮੇਵਾਰੀ ਨਿਭਾਈ ਸੀ। ਗਿੱਲ ਨੇ ਕਿਹਾ ਕਿ ਉਸ ਸਮੇਂ ਪੰਜਾਬ ਦੇ ਭਲੇ ਲਈ ਉਨ੍ਹਾਂ ਨੇ ਪੂਰੀ ਤਨਦੇਹੀ ਨਾਲ ਕੰਮ ਕਰਕੇ ਪਾਰਟੀ ਨੂੰ ਬੁਲੰਦੀਆਂ ‘ਤੇ ਪਹੁੰਚਾਇਆ ਸੀ ਪਰੰਤੂ ਬਾਅਦ ਵਿੱਚ ਆਮ ਆਦਮੀ ਪਾਰਟੀ ਨੇ ਮਿਹਨਤੀ ਲੋਕਾਂ ਨੂੰ ਅਣਗੌਲਿਆਂ ਕਰਕੇ ਧਨਾਢ ਲੋਕਾਂ ਦਾ ਪੱਲਾ ਫੜਿਆ ਸੀ । ਇਸ ਮੌਕੇ ‘ਤੇ ਅਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਜਬੂਤ ਢਾਂਚਾ ਗਠਿਤ ਕਰਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਬੁਲੰਦੀਆਂ ‘ਤੇ ਪਹੁੰਚਾਉਣਗੇ।
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਮਨਦੀਪ ਗਿੱਲ ਨੇ ਪਾਰਟੀ ਹਾਈ ਕਮਾਂਡ ਦਾ ਕੀਤਾ ਧੰਨਵਾਦ
