ਦਿੱਲੀ ਦੇ LG ਬਣਨ ‘ਤੇ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਤਰਨਜੀਤ ਸਿੰਘ ਸੰਧੂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਦੇ ਤਜਰਬੇਕਾਰ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦੇ ਨਵੇਂ ਉਪ-ਰਾਜਪਾਲ ਵਜੋਂ ਨਿਯੁਕਤ ਹੋਣ ‘ਤੇ ਵਧਾਈ ਦਿੱਤੀ। ਟਰੰਪ ਨੇ ਭਾਰਤ ਅਤੇ ਅਮਰੀਕਾ ਦੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿਚ ਸੰਧੂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਭੂਮਿਕਾ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ।

ਸੰਧੂ ਦੀ ਨਿਯੁਕਤੀ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ਰਾਸ਼ਟਰਪਤੀ ਟਰੰਪ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ਦਿੱਲੀ ਦੇ ਨਵੇਂ ਲੈਫਟੀਨੈਂਟ ਗਵਰਨਰ ਬਣਨ ‘ਤੇ ਤਰਨਜੀਤ ਸਿੰਘ ਸੰਧੂ ਨੂੰ ਬਹੁਤ-ਬਹੁਤ ਵਧਾਈਆਂ! ਇੱਕ ਤਜਰਬੇਕਾਰ ਡਿਪਲੋਮੈਟ ਅਤੇ ਸੰਯੁਕਤ ਰਾਜ ਅਮਰੀਕਾ ਵਿੱਚ ਸਾਬਕਾ ਰਾਜਦੂਤ ਹੋਣ ਦੇ ਨਾਤੇ, ਉਨ੍ਹਾਂ ਨੇ ਹਮੇਸ਼ਾ ਅਮਰੀਕਾ-ਭਾਰਤ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਪ੍ਰਤੀ ਡੂੰਘੀ ਵਚਨਬੱਧਤਾ ਦਿਖਾਈ ਹੈ। ਮੈਂ ਉਨ੍ਹਾਂ ਨੂੰ ਦਿੱਲੀ ਦੀ ਤਰੱਕੀ ਦੀ ਅਗਵਾਈ ਕਰਨ ਅਤੇ ਵਿਸ਼ਵਵਿਆਪੀ ਸਬੰਧਾਂ ਨੂੰ ਅੱਗੇ ਵਧਾਉਣ ਵਿੱਚ ਹਰ ਸਫਲਤਾ ਦੀ ਕਾਮਨਾ ਕਰਦਾ ਹਾਂ।”

By Rajeev Sharma

Leave a Reply

Your email address will not be published. Required fields are marked *