ਚੰਡੀਗੜ੍ਹ (ਨੈਸ਼ਨਲ ਟਾਈਮਜ਼): ਅਮਰੀਕਾ ਵੱਲੋਂ ਭਾਰਤੀ ਪ੍ਰਵਾਸੀਆਂ ਨੂੰ ਹੱਥਕੜੀਆਂ ਤੇ ਬੇੜੀਆਂ ਪਾ ਕੇ ਡਿਪੋਰਟ ਕਰਨ ਦੇ ਮਾਮਲੇ ‘ਤੇ ਸਿਆਸਤ ਗਰਮਾਈ ਹੋਈ ਹੈ। ਸਿਆਸੀ ਪਾਰਟੀਆਂ ਦੇ ਨਾਲ ਨਾਲ ਆਮ ਜਨਤਾ ਵੀ ਇਸਦਾ ਵਿਰੋਧ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਦੇ ਅਧਿਕਾਰਿਤ ਪੇਜ਼ ‘ਤੇ ਇਸ ਬਾਰੇ ਟਿੱਪਣੀ ਕੀਤੀ ਹੈ।
CM ਮਾਨ ਨੇ ਐਕਸ ‘ਤੇ ਲਿਖਦਿਆਂ ਕਿਹਾ ਕਿ “ਜੋ ਅਮਰੀਕਾ ਨੇ ਕੀਤਾ, ਉਹ ਬੇਹੱਦ ਅਫ਼ਸੋਸਜਨਕ ਹੈ। ਸਾਡੇ ਨਾਗਰਿਕਾਂ ਨੂੰ ਅਜਿਹੇ ਤਰੀਕੇ ਨਾਲ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ।”
ਉਨ੍ਹਾਂ ਅੱਗੇ ਕਿਹਾ ਕਿ “ਮਾਨਸਿਕ ਅਤੇ ਆਰਥਿਕ ਤੌਰ ‘ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵਲੋਂ ਪੁਲਿਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ ‘ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।”