ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਐਮੀ ਵਿਰਕ ਨੇ ਸਮਾਜ ਸੇਵਾ ਵੱਲ ਵੱਡਾ ਕਦਮ ਚੁੱਕਦਿਆਂ ਹੜ੍ਹ ਪੀੜਤ ਪਰਿਵਾਰਾਂ ਲਈ ਮਦਦ ਦਾ ਐਲਾਨ ਕੀਤਾ ਹੈ। ਐਮੀ ਵਿਰਕ ਤੇ ਉਸ ਦੀ ਟੀਮ ਨੇ ਘੋਸ਼ਣਾ ਕੀਤੀ ਹੈ ਕਿ ਉਹ 200 ਹੜ੍ਹ ਪ੍ਰਭਾਵਿਤ ਘਰਾਂ ਨੂੰ ਗੋਦ ਲੈਣਗੇ ਅਤੇ ਉਨ੍ਹਾਂ ਦੀ ਮੁੜ ਵੱਸਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ।

ਐਮੀ ਵਿਰਕ ਨੇ ਕਿਹਾ ਕਿ ਮੁਸੀਬਤ ਦੇ ਸਮੇਂ ਲੋਕਾਂ ਦਾ ਸਾਥ ਦੇਣਾ ਹੀ ਸੱਚੀ ਇਨਸਾਨੀਅਤ ਹੈ ਅਤੇ ਉਹ ਆਪਣੀ ਟੀਮ ਨਾਲ ਮਿਲ ਕੇ ਇਹ ਯਤਨ ਕਰ ਰਹੇ ਹਨ ਕਿ ਹੜ੍ਹ ਪੀੜਤ ਪਰਿਵਾਰਾਂ ਨੂੰ ਛੱਤ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ।
ਇਸ ਕਦਮ ਦੀ ਲੋਕਾਂ ਵੱਲੋਂ ਵੱਡੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ ਅਤੇ ਐਮੀ ਵਿਰਕ ਨੂੰ ਇੱਕ ਵਾਰ ਫਿਰ ਸਿਰਫ਼ ਮਨੋਰੰਜਨ ਹੀ ਨਹੀਂ, ਸੇਵਾ ਭਾਵਨਾ ਲਈ ਵੀ ਯਾਦ ਕੀਤਾ ਜਾ ਰਿਹਾ ਹੈ।
