ਅਮਿਤ ਸ਼ਾਹ ਨੇ ਪੰਜਾਬ ਚੋਣਾਂ ਬਾਰੇ ਦਿੱਤਾ ਬਿਆਨ, ਅਕਾਲੀ ਦਲ ਨਾਲ ਗਠਜੋੜ ਤੇ ਖਾਲਿਸਤਾਨੀਆਂ ‘ਤੇ ਵੀ ਟਿੱਪਣੀ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2027 ‘ਚ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਿਹਾ ਜਾਂਦਾ ਹੈ ਕਿ ਬ੍ਰਹਿਮੰਡ ਦੀ ਰਚਨਾ ਭਗਵਾਨ ਬ੍ਰਹਮਾ ਨੇ ਕੀਤੀ ਸੀ ਪਰ ਭਗਵਾਨ ਬ੍ਰਹਮਾ ਵੀ ਪੰਜਾਬ ‘ਚ ਹੋਣ ਵਾਲੀਆਂ ਚੋਣਾਂ ਬਾਰੇ ਭਵਿੱਖਬਾਣੀ ਨਹੀਂ ਕਰ ਸਕਣਗੇ।
ਅਮਿਤ ਸ਼ਾਹ ਦਾ ਇਹ ਜਵਾਬ ਦਿੱਲੀ ‘ਚ ਇਕ ਨਿੱਜੀ ਮੀਡੀਆ ਨੈੱਟਵਰਕ ਨੂੰ ਦਿੱਤੇ ਇੰਟਰਵਿਊ ‘ਚ ਆਇਆ, ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਪੰਜਾਬ ‘ਚ ਅਗਲੀਆਂ ਚੋਣਾਂ ‘ਚ ਭਾਜਪਾ ਦੀ ਭੂਮਿਕਾ ਕੀ ਹੋਵੇਗੀ। ਇਹ ਪੁੱਛੇ ਜਾਣ ‘ਤੇ ਕਿ ਕੀ ਭਾਜਪਾ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜੇਗੀ ਤਾਂ ਉਨ੍ਹਾਂ ਨੇ ਹੱਸ ਕੇ ਜਵਾਬ ਦਿੱਤਾ, “ਬ੍ਰਹਮਾ ਜੀ ਨੇ ਬ੍ਰਹਿਮੰਡ ਦੀ ਸਿਰਜਣਾ ਕੀਤੀ, ਪਰ ਬ੍ਰਹਮਾ ਜੀ ਵੀ ਪੰਜਾਬ ਦੀਆਂ ਅਗਲੀਆਂ ਚੋਣਾਂ ਬਾਰੇ ਭਵਿੱਖਬਾਣੀ ਨਹੀਂ ਕਰ ਸਕਣਗੇ। ਲੋਕ ਚੰਗਾ ਫੈਸਲਾ ਲੈਣਗੇ ਅਤੇ ਬਹੁਮਤ ਦੀ ਸਰਕਾਰ ਬਣੇਗੀ।” ਹਾਲਾਂਕਿ ਉਨ੍ਹਾਂ ਅਕਾਲੀ ਦਲ ਬਾਰੇ ਕੋਈ ਗੱਲ ਨਹੀਂ ਕੀਤੀ।

ਜਦੋਂ ਅਮਿਤ ਸ਼ਾਹ ਨੂੰ ਪੁੱਛਿਆ ਗਿਆ ਕਿ ਭਾਰਤ ਵਿੱਚ ਖਾਲਿਸਤਾਨੀ ਗਤੀਵਿਧੀਆਂ ਵਧ ਰਹੀਆਂ ਹਨ ਤਾਂ ਉਨ੍ਹਾਂ ਕਿਹਾ ਕਿ ਇਸ ਨੂੰ ਰੋਕਣਾ ਪੰਜਾਬ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਹਾਲਾਂਕਿ ਕੇਂਦਰ ਸਰਕਾਰ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਰੂਪ ਵਿੱਚ ਦੇਸ਼ ਨੂੰ ਤੋੜਨ ਦੀ ਗੱਲ ਕਰਦਾ ਹੈ ਤਾਂ ਉਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

By Rajeev Sharma

Leave a Reply

Your email address will not be published. Required fields are marked *