ਅਮਿਤ ਸ਼ਾਹ 20 ਅਕਤੂਬਰ ਨੂੰ ਆਉਣਗੇ ਪੰਜਾਬ

ਗੁਰਪ੍ਰੀਤ ਸਿੰਘ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ’ਤੇ ਆਉਣਗੇ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਅਮਿਤ ਸ਼ਾਹ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਸਰਗਰਮ ਰਹੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਗੁਰਦਾਸਪੁਰ ਜਾਣਗੇ, ਜਿੱਥੇ ਗੋਲੀ ਮਾਰ ਕੇ ਕਤਲ ਕੀਤੇ ਗਏ ਵਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।

ਦੱਸ ਦਈਏ ਕਿ ਅਮਿਤ ਸ਼ਾਹ ਦਾ 20 ਦਿਨਾਂ ਦੇ ਅੰਦਰ ਇਹ ਦੂਜਾ ਪੰਜਾਬ ਦੌਰਾ ਹੋਵੇਗਾ। ਇਸ ਤੋਂ ਪਹਿਲਾਂ ਉਹ 30 ਸਤੰਬਰ ਨੂੰ ਜਲੰਧਰ ਆਏ ਸਨ, ਜਿੱਥੇ ਉਨ੍ਹਾਂ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਤੀ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ ਅਤੇ ਨਸ਼ਿਆਂ ਖ਼ਿਲਾਫ਼ ਰੈਲੀ ਨੂੰ ਸੰਬੋਧਨ ਕੀਤਾ ਸੀ। ਅਮਿਤ ਸ਼ਾਹ ਦੇ ਇਸ ਦੌਰੇ ਦੌਰਾਨ ਦੋਵਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਨੂੰ ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦਿਆਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *