ਅਮਿਤ ਸ਼ਾਹ ਅੱਜ ਹਰਿਆਣਾ ਦੌਰੇ ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ

ਗੁਰਪ੍ਰੀਤ ਸਿੰਘ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 5 ਨਵੰਬਰ ਨੂੰ ਹਰਿਆਣਾ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਕਰਨਾਲ ਅਤੇ ਅੰਬਾਲਾ ਵਿੱਚ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ। ਭਾਜਪਾ ਵੱਲੋਂ ਇਨ੍ਹਾਂ ਦੋਵਾਂ ਥਾਵਾਂ ’ਤੇ ਜਨਸਭਾਵਾਂ ਰਾਹੀਂ ਸਿਆਸੀ ਅਤੇ ਇਤਿਹਾਸਕ ਮੁੱਦਿਆਂ ਨੂੰ ਉਭਾਰਨ ਦੀ ਤਿਆਰੀ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਅਮਿਤ ਸ਼ਾਹ ਸਵੇਰੇ 10 ਵਜੇ ਕਰਨਾਲ ਦੇ ਸੈਕਟਰ-12 ਤੋਂ ਕਰਨ ਕੈਨਾਲ ਤੱਕ ‘ਲੋਕਤੰਤਰ ਬਚਾਓ-ਅਰਾਜਕਤਾ ਹਟਾਓ’ ਪਦਯਾਤਰਾ ਕਰਨਗੇ। ਇਸ ਤੋਂ ਬਾਅਦ ਉਹ ਕਰਨ ਕੈਨਾਲ ਨੇੜੇ ਜਨਸਭਾ ਨੂੰ ਸੰਬੋਧਨ ਕਰਨਗੇ। ਇਸ ਮੰਚ ਤੋਂ ਭਾਜਪਾ ਵੱਲੋਂ ਕਾਂਗਰਸ ਨੂੰ ਲੋਕਤੰਤਰ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਮੁੱਦਿਆਂ ’ਤੇ ਘੇਰਨ ਦੀ ਰਣਨੀਤੀ ਹੈ।

ਇਸ ਤੋਂ ਬਾਅਦ ਗ੍ਰਹਿ ਮੰਤਰੀ ਦੁਪਹਿਰ 1 ਵਜੇ ਅੰਬਾਲਾ ਛਾਉਣੀ ਵਿਖੇ ਪਹੁੰਚਣਗੇ, ਜਿੱਥੇ ਕਰੀਬ 800 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 1857 ਦੀ ਕ੍ਰਾਂਤੀ ਦੇ ਸ਼ਹੀਦ ਸਮਾਰਕ ਦਾ ਉਦਘਾਟਨ ਕਰਨਗੇ।

ਉਦਘਾਟਨ ਤੋਂ ਬਾਅਦ ਦੁਪਹਿਰ 2 ਵਜੇ ਗਾਂਧੀ ਮੈਦਾਨ ਵਿੱਚ ਹੋਣ ਵਾਲੀ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਦੀ ਸਰਹੱਦ ਨਾਲ ਲੱਗਦੇ ਅੰਬਾਲਾ ਵਿੱਚ ਇਸ ਸਮਾਗਮ ਦੌਰਾਨ ਹਰਿਆਣਾ ਦੇ ਵਿਕਾਸ ਦੇ ਨਾਲ-ਨਾਲ 1857 ਦੀ ਆਜ਼ਾਦੀ ਦੀ ਲੜਾਈ ਨਾਲ ਜੁੜੀ ਇਤਿਹਾਸਕ ਵਿਰਾਸਤ ਨੂੰ ਵੀ ਪ੍ਰਮੁੱਖਤਾ ਨਾਲ ਪੇਸ਼ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *