ਅਮਿਤ ਸ਼ਾਹ ਦੀ ਮੋਗਾ ਰੈਲੀ ਇਤਹਾਸਿਕ ਹੋਵੇਗੀ- ਹਰਜੋਤ ਕਮਲ

ਗੁਰਪ੍ਰੀਤ ਸਿੰਘ :-ਭਾਰਤੀ ਜਨਤਾ ਪਾਰਟੀ ਵੱਲੋਂ 14 ਮਾਰਚ ਨੂੰ ਮੋਗਾ ਵਿਖੇ ਇਕ ਵਿਸ਼ਾਲ ਅਤੇ ਇਤਿਹਾਸਕ ਜਨ ਸਭਾ ਆਯੋਜਿਤ ਕੀਤੀ ਜਾ ਰਹੀ ਹੈ। ਇਸ ਮਹਾਂ ਰੈਲੀ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ। ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਰੈਲੀ ਦੀਆਂ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਭਰ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਉੱਤੇ ਹਰਜੋਤ ਕਮਲ, ਸਾਬਕਾ ਵਿਧਾਇਕ ਮੋਗਾ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਮੋਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 14 ਮਾਰਚ ਦੀ ਰੈਲੀ ਮੋਗਾ ਦੇ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਲਿਖੇਗੀ। ਉਨ੍ਹਾਂ ਕਿਹਾ ਕਿ ਮੋਗਾ ਅਤੇ ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਸ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਬਦਲਾਅ ਚਾਹੁੰਦੀ ਹੈ ਅਤੇ ਭਾਜਪਾ ਦੀ ਨੀਤੀਆਂ ‘ਤੇ ਭਰੋਸਾ ਜਤਾਉਂਦੀ ਹੈ।

ਭਾਜਪਾ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੀ ਰਾਜਨੀਤੀ ਦਾ ਦ੍ਰਿਸ਼ ਬਦਲ ਦੇਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਪਿੰਡ-ਪਿੰਡ ਅਤੇ ਵਾਰਡ-ਵਾਰਡ ਤੱਕ ਪਹੁੰਚ ਕਰ ਰਹੇ ਹਨ ਅਤੇ ਲੋਕਾਂ ਨੂੰ ਰੈਲੀ ਵਿੱਚ ਸ਼ਮੂਲੀਅਤ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਰੈਲੀ ਤੋਂ ਬਾਅਦ ਪੰਜਾਬ ਦੀ ਰਾਜਨੀਤਿਕ ਦਿਸ਼ਾ ਵਿੱਚ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ।

ਪਾਰਟੀ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਡੀ ਗਿਣਤੀ ਵਿੱਚ ਪਹੁੰਚ ਕੇ ਰੈਲੀ ਨੂੰ ਸਫਲ ਬਣਾਇਆ ਜਾਵੇ ਅਤੇ ਵਿਕਾਸ ਦੇ ਇਸ ਅਭਿਆਨ ਦਾ ਹਿੱਸਾ ਬਣਨ।

ਇਹ ਵਿਚਾਰ dr ਹਰਜੋਤ ਕਮਲ ਨੇ ਅੱਜ ਨਵਾਂਸ਼ਹਿਰ ਆਈ ਟੀ ਆਈ ਮੈਦਾਨ ਵਿਖੇ  ਹੋ ਰਹੀਆਂ ਅਕਾਲ ਜੁਗਤ ਖੇਡਾਂ ਮੌਕੇ ਪਹੁੰਚ ਕੇ ਨਵਾਂਸ਼ਹਿਰ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੂੰ ਮਿਲਕੇ ਰੈਲੀ ਦੀ ਕਾਮਯਾਬੀ ਸਬੰਧੀ ਸਾਂਝੇ ਕੀਤੇ

By Gurpreet Singh

Leave a Reply

Your email address will not be published. Required fields are marked *