
ਨੈਸ਼ਨਲ ਟਾਈਮਜ਼ ਬਿਊਰੋ :- ਰਾਜਸਥਾਨ ਉੱਚ ਅਦਾਲਤ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਸਬੰਧੀ ਰੱਖੇ ਇਮਤਿਹਾਨ ਨੂੰ ਦੇਣ ਲਈ ਪੰਜਾਬ ਅੰਮ੍ਰਿਤਧਾਰੀ ਲੜਕੀ ਨੂੰ ਕਕਾਰ ਪਹਿਨੇ ਹੋਣ ਕਾਰਨ ਪ੍ਰੀਖਿਆ ਕੇਂਦਰ ਵਿੱਚ ਦਾਖਲ ਨਾ ਹੋਣ ਦੇਣਾ ਕਕਾਰਾ ਉੱਤੇ ਹਮਲਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਭਾਈ ਜਗਜੀਤ ਸਿੰਘ ਛੜਬੜ ਨੇ ਕੀਤਾ । ਉਹਨਾਂ ਇਸ ਵਰਤਾਰੇ ਨੂੰ ਮਦਭਾਗਾ ਦੱਸਦਿਆਂ ਰਾਜਸਥਾਨ ਅਤੇ ਕੇਂਦਰ ਸਰਕਾਰ ਨੂੰ ਉੱਚ ਪੱਧਰੀ ਜਾਂਚ ਕਰਨ ਲਈ ਕਿਹਾ ਭਾਈ ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਪੰਜਾਬ ਦੇ ਜਿਲਾ ਤਰਨਤਾਰਨ ਸਾਹਿਬ ਨਾਲ ਸਬੰਧਤ ਅੰਮ੍ਰਿਤਧਾਰੀ ਲੜਕੀ ਗੁਰਪ੍ਰੀਤ ਕੌਰ ਨੂੰ ਜਿਸ ਤਰਾਂ ਅੰਮ੍ਰਿਤਧਾਰੀ ਹੋਣ ਕਰਕੇ ਕਿਰਪਾਨ ਪਹਿਨੇ ਹੋਣ ਕਾਰਨ ਪ੍ਰੀਖਿਆ ਚ ਦਾਖਲ ਨਹੀਂ ਹੋਣ ਦਿੱਤਾ ਗਿਆ, ਉਸਨੇ ਨਾ ਕੇਵਲ ਸਮੁੱਚੇ ਸਿੱਖਾਂ ਦੇ ਹਿਰਦੇ ਨੂੰ ਠੇਸ ਪਹੁੰਚਾਈ ਹੈ ਸਗੋਂ ਜਿਨਾਂ ਅਦਾਲਤਾਂ ਨੇ ਕਾਨੂੰਨਾਂ ਨੂੰ ਲਾਗੂ ਕਰਵਾਉਣਾ ਹੁੰਦਾ ਹੈ। ਉਹਨਾਂ ਕਿਹਾ ਕਿ ਭਰਤੀ ਸਬੰਧੀ ਰੱਖੀ ਪ੍ਰੀਖਿਆ ਚ ਕਾਨੂੰਨ ਦੀ ਉਲੰਘਣਾ ਵੀ ਕੀਤੀ ਗਈ ਹੈ ਕਿਉਂਕਿ ਭਾਰਤੀ ਸੰਵਿਧਾਨ ਦੀ ਧਾਰਾ 25 ਦੀ ਵਿਆਖਿਆ ਇੱਕ ਵਿੱਚ ਸਪਸ਼ਟ ਦਰਜ ਹੈ ਕਿ ਕਿਰਪਾਨ ਪਹਿਣਨਾ ਸਿੱਖ ਧਰਮ ਚ ਸ਼ਾਮਿਲ ਹੈ ਇਸ ਤੋਂ ਪਹਿਲਾਂ ਵੀ ਰਾਜਸਥਾਨ ਚ ਅਜਿਹੀਆਂ ਪ੍ਰੀਖਿਆਵਾਂ ਚ ਗੁਰਸਿੱਖ ਵਿਦਿਆਰਥੀਆਂ ਨਾਲ ਵਿਤਕਰੇ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਪਰ ਆਪਣੇ ਆਪ ਨੂੰ ਸਿੱਖ ਹਿਤੈਸ਼ੀ ਕਹਾਉਣ ਵਾਲੀਆਂ ਕੇਂਦਰ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੇ ਇਸ ਨੂੰ ਸੁਧਾਰਨ ਵੱਲ ਕੋਈ ਕਦਮ ਨਹੀਂ ਚੁੱਕੇ। ਬਸਪਾ ਆਗੂ ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਵਾਰ ਵਾਰ ਵਾਪਰਨ ਕਰਕੇ ਸਿੱਖਾਂ ਨੂੰ ਆਪਣੇ ਮੁਲਕ ਚ ਹੀ ਦੂਜੇ ਦਰਜੇ ਦਾ ਸ਼ਹਿਰੀ ਹੋਣ ਦਾ ਅਹਿਸਾਸ ਹੁੰਦਾ ਹੈ ਅਤੇ ਜਿਸ ਕਾਰਨ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਕੇਂਦਰ ਅਤੇ ਰਾਜਸਥਾਨ ਸਰਕਾਰ ਨੂੰ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਅਤੇ ਅੰਮ੍ਰਿਤਧਾਰੀ ਬੱਚੀ ਦੀ ਪ੍ਰੀਖਿਆ ਲਈ ਇੰਤਜਾਮ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਉਸਦਾ ਭਵਿੱਖ ਨੂੰ ਹਨੇਰਮਈ ਨਾ ਹੋ ਸਕੇ ਅਤੇ ਸਿੱਖ ਭਾਈਚਾਰੇ ਵਿੱਚ ਫੈਲੇ ਰੋਸ ਨੂੰ ਦੂਰ ਕੀਤਾ ਜਾ ਸਕੇ।
