ਅੰਮ੍ਰਿਤਪਾਲ ਮਹਿਰੋਂ ਨੂੰ ਜਲਦ ਲਿਆਂਦਾ ਜਾ ਸਕਦੈ ਭਾਰਤ!

ਨੈਸ਼ਨਲ ਟਾਈਮਜ਼ ਬਿਊਰੋ :- ਕਮਲ ਕੌਰ ਭਾਬੀ ਕਤਲ ਮਾਮਲੇ ਨਾਲ ਜੁੜੇ ਮੁੱਖ ਆਰੋਪੀ ਅੰਮ੍ਰਿਤਪਾਲ ਮਹਿਰੋਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਮਹਿਰੋਂ ਨੂੰ ਦੁਬਈ ਤੋਂ ਭਾਰਤ ਵਾਪਸ ਲਿਆਂਦੇ ਜਾਣ ਲਈ ਇੰਟਰਪੋਲ ਦੀ ਮਦਦ ਲੈਣ ਦੀ ਕਾਰਵਾਈ ਜਾਰੀ ਹੈ।

ਜਾਣਕਾਰੀ ਮੁਤਾਬਕ, ਕਤਲ ਦੀ ਘਟਨਾ ਤੋਂ ਬਾਅਦ ਮਹਿਰੋਂ ਮੁਲਕ ਛੱਡ ਕੇ ਚੁੱਪ-ਚਾਪ ਤਰੀਕੇ ਨਾਲ ਦੁਬਈ ਪਹੁੰਚ ਗਿਆ ਸੀ। ਹਾਲਾਂਕਿ, ਕੇਸ ਦੀ ਗੰਭੀਰਤਾ ਨੂੰ ਦੇਖਦਿਆਂ ਕੇਂਦਰ ਅਤੇ ਰਾਜ ਪੱਧਰ ਦੀਆਂ ਜਾਂਚ ਏਜੰਸੀਆਂ ਨੇ ਮਿਲ ਕੇ ਉਸ ਦੀ ਵਾਪਸੀ ਲਈ ਵਿਦੇਸ਼ ਮੰਤਰਾਲੇ ਅਤੇ ਇੰਟਰਪੋਲ ਨਾਲ ਸੰਪਰਕ ਕੀਤਾ ਹੈ।

ਸੂਤਰਾਂ ਦੀ ਮੰਨੀਏ ਤਾਂ ਅੰਮ੍ਰਿਤਪਾਲ ਮਹਿਰੋਂ ਦੀ ਵਾਪਸੀ ਲਈ ਲੁੱਕਆਊਟ ਨੋਟਿਸ ਅਤੇ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਜੇਕਰ ਸਭ ਪ੍ਰਕਿਰਿਆ ਸਫਲ ਰਹੀ, ਤਾਂ ਮਹਿਰੋਂ ਨੂੰ ਜਲਦੀ ਹੀ ਭਾਰਤ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।
ਕਮਲ ਕੌਰ ਭਾਬੀ ਦੇ ਕਤਲ ਮਾਮਲੇ ਨੇ ਸਥਾਨਕ ਅਤੇ ਰਾਜ ਪੱਧਰ ‘ਤੇ ਭਾਰੀ ਰੋਸ ਪੈਦਾ ਕੀਤਾ ਸੀ। ਪਰਿਵਾਰ ਅਤੇ ਸਥਾਨਕ ਲੋਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਜੇਕਰ ਅੰਮ੍ਰਿਤਪਾਲ ਮਹਿਰੋਂ ਦੀ ਵਾਪਸੀ ਹੁੰਦੀ ਹੈ, ਤਾਂ ਇਸ ਮਾਮਲੇ ਵਿੱਚ ਨਵੀਂ ਗਤੀ ਆ ਸਕਦੀ ਹੈ ਅਤੇ ਭਾਰਤ ਵਿੱਚ ਉਸ ‘ਤੇ ਕਾਨੂੰਨੀ ਕਾਰਵਾਈ ਅੱਗੇ ਵੱਧ ਸਕਦੀ ਹੈ।

By Gurpreet Singh

Leave a Reply

Your email address will not be published. Required fields are marked *