ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦੇ ਝੰਡ ਪੀਰ ਇਲਾਕੇ ਵਿਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਰੇਲਵੇ ਟਰੈਕ ‘ਤੇ ਇੱਕ 35 ਸਾਲਾ ਨੌਜਵਾਨ ਦੀ ਲਾਸ਼ ਮਿਲੀ। ਲਾਸ਼ ਦੇ ਮਿਲਣ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲੇ ਤੱਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਘਟਨਾ ਦੇ ਪਿੱਛੇ ਦਾ ਸੱਚ ਸਾਹਮਣੇ ਲਿਆ ਜਾ ਸਕੇ।
