ਨੈਸ਼ਨਲ ਟਾਈਮਜ਼ ਬਿਊਰੋ :- ਸੀ.ਆਈ.ਏ ਸਟਾਫ-2 ਦੀ ਪੁਲਿਸ ਨੇ ਅੰਮ੍ਰਿਤਸਰ ਵਿੱਚ ਸੁਲਤਾਨਵਿੰਡ ਰੋਡ ਤੋਂ ਇੱਕ ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ 35 ਸਾਲਾ ਅਮਨਦੀਪ ਸਿੰਘ, ਪੁੱਤਰ ਜਸਵਿੰਦਰ ਸਿੰਘ, ਵਾਸੀ ਸੁਲਤਾਨਵਿੰਡ, ਅੰਮ੍ਰਿਤਸਰ ਵਜੋਂ ਹੋਈ ਹੈ।ਇਹ ਗਿਰਫ਼ਤਾਰੀ ਏ.ਡੀ.ਸੀ.ਪੀ (ਇਨਵੈਸਟੀਗੇਸ਼ਨ) ਨਵਜੋਤ ਸਿੰਘ ਦੀ ਹਦਾਇਤ ਤੇ ਏ.ਸੀ.ਪੀ (ਡਿਟੈਕਟਿਵ) ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਹੋਈ। ਸੀ.ਆਈ.ਏ ਸਟਾਫ-2 ਦੇ ਇੰਚਾਰਜ ਸਬ ਇੰਸਪੈਕਟਰ ਰਵੀ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਐਸ.ਆਈ ਪਰਮਜੀਤ ਸਿੰਘ ਅਤੇ ਹੋਰ ਕਰਮਚਾਰੀਆਂ ਸਮੇਤ ਇਹ ਕਾਰਵਾਈ ਕੀਤੀ।
ਪੁਲਿਸ ਮੁਤਾਬਕ, ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਤਫਤੀਸ਼ ਕੀਤੀ ਜਾ ਸਕੇ।ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਅਫੀਮ ਕਿੱਥੋਂ ਆਈ ਸੀ ਅਤੇ ਕਿੱਥੇ ਭੇਜੀ ਜਾਣੀ ਸੀ।
