ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵਿਨਿਊ ਵੱਲੋਂ ਇੱਕ ਵੱਡੇ ਫਾਰਮਾ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਗਿਆ।
ਇਸ ਅਭਿਆਨ ਦੌਰਾਨ, 03 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਪਾਸੋਂ 1750 ਨਸ਼ੀਲੇ ਟੀਕੇ, 22,300 ਨਸ਼ੀਲੀਆਂ ਗੋਲੀਆਂ (ਵਪਾਰਕ ਮਾਤਰਾ), ਇੱਕ ਕਾਰ ਅਤੇ ਇੱਕ ਐਕਟਿਵਾ ਬਰਾਮਦ ਕੀਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੁਖਰਾਜ ਸਿੰਘ ਅਤੇ ਮਨਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ NDPS ਐਕਟ, ਪੋਕਸੋ ਐਕਟ ਅਤੇ ਹੋਰ ਕਾਨੂੰਨੀ ਧਾਰਾਵਾਂ ਅਧੀਨ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਰਜਿਸਟਰ ਹਨ।ਫੜੇ ਗਏ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।