ਅਨਿਲ ਜੋਸ਼ੀ ਮੁੜ ਅਕਾਲੀ ਦਲ ‘ਚ ਸ਼ਾਮਲ

ਜਲੰਧਰ/ਲੁਧਿਆਣਾ/ਅੰਮ੍ਰਿਤਸਰ – ਲੁਧਿਆਣਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਭਖਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਪਾਰਟੀਆਂ ਵਿਚ ਲੀਡਰਾਂ ਵੱਲੋਂ ਮੁੜ ਘਰ ਵਾਪਸੀ ਵੀ ਕੀਤੀ ਜਾ ਰਹੀ ਹੈ। ਅੱਜ ਅੰਮ੍ਰਿਤਸਰ ਤੋਂ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਵਾਪਸੀ ਕਰ ਲਈ ਹੈ। 

PunjabKesari

ਇਸ ਦਾ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ’ਚ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸੋਸ਼ਲ ਮੀਡੀਆ ਐਕਸ ’ਤੇ ਲਿਖਿਆ ਕਿ ਆਪਣੇ ਛੋਟੇ ਭਰਾ ਅਨਿਲ ਜੋਸ਼ੀ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਦਿਆਂ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਉਹ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੀ ਪਾਰਟੀ ਪ੍ਰਚਾਰ ਵਿੱਚ ਸ਼ਾਮਲ ਹੋਏ ਹਨ। ਅਸੀਂ ਇਕੱਠੇ ਮਿਲ ਕੇ, ਇਕ ਫਰਕ ਲਿਆਵਾਂਗੇ।  ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਨਿਲ ਜੋਸ਼ੀ ਨੇ ਬੀਤੇ ਸਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜੋਸ਼ੀ ਨੇ ਪਾਰਟੀ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ। 

PunjabKesari

By Gurpreet Singh

Leave a Reply

Your email address will not be published. Required fields are marked *