ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

ਚੰਡੀਗੜ੍ਹ, 9 ਸਤੰਬਰ – ਪੰਜਾਬ ਵਿੱਚ ਆਏ ਹਾਲੀਆ ਹੜ੍ਹਾਂ ਕਾਰਨ ਵੱਡੇ ਪੱਧਰ ‘ਤੇ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਨੇ ਅੱਜ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਹ ਰਕਮ ਸੂਬੇ ਵਿੱਚ ਢਹਿ ਗਈਆਂ ਸੜਕਾਂ, ਟੁੱਟੇ ਪੁਲਾਂ, ਬਿਜਲੀ ਤੇ ਪਾਣੀ ਦੀ ਸਪਲਾਈ, ਅਤੇ ਖੇਤੀਬਾੜੀ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਵਰਤੀ ਜਾਵੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਵਾਈ ਸਰਵੇ ਕਰਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਸੰਕਟ ਵਿੱਚ ਅਕੇਲੇ ਨਹੀਂ ਹਨ, ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਲੋਕਾਂ ਦੀ ਹਰ ਸੰਭਵ ਮਦਦ ਕਰਨਗੇ।

ਰਾਹਤ ਪੈਕੇਜ ਦੇ ਤਹਿਤ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਆਵਾਸ, ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ, ਖੇਤਾਂ ਵਿੱਚ ਡੁੱਬੀ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਖ਼ਾਸ ਮੁਆਵਜ਼ਾ ਦਿੱਤਾ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਰਕਮ ਲੋਕਾਂ ਦੇ ਦੁੱਖ ਦਰਦ ਨੂੰ ਘਟਾਉਣ ਵਿੱਚ ਮਦਦਗਾਰ ਹੋਵੇਗੀ। ਉਨ੍ਹਾਂ ਨੇ ਯਕੀਨ ਦਵਾਇਆ ਕਿ ਰਾਹਤ ਰਕਮ ਪਾਰਦਰਸ਼ੀ ਢੰਗ ਨਾਲ ਲੋੜਵੰਦ ਲੋਕਾਂ ਤੱਕ ਪਹੁੰਚੇਗੀ।

By Gurpreet Singh

Leave a Reply

Your email address will not be published. Required fields are marked *