
ਚੰਡੀਗੜ੍ਹ : ਪੰਜਾਬ ਵਿਚ 31 ਜੁਲਾਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 31 ਜੁਲਾਈ ਦਿਨ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਰਾਖਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ 31 ਜੁਲਾਈ ਦੀ ਛੁੱਟੀ ਸ਼ਾਮਲ ਕੀਤੀ ਗਈ ਹੈ।
ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਸਾਲ 2025-26 ਦੀਆਂ ਛੁੱਟੀਆਂ ਦੇ ਕੈਲੰਡਰ ਵਿਚ ਪੰਜਾਬ ਸਰਕਾਰ ਵੱਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਦੇ ਚੱਲਦੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੀ ਰਾਖਵੀਂ ਛੁੱਟੀ ਐਲਾਨੀ ਗਈ ਹੈ।
