ਜਾਂਚ ਵਿਚ ਦੋਸ਼ੀ ਸਾਬਤ ਹੋਣ ‘ਤੇ ਕੀਤੀ ਜਾਵੇਗੀ ਬਣਦੀ ਕਾਰਵਾਈ : ਮੁੱਖ ਮੰਤਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਇਕ ਪੈ੍ਸ ਕਾਨਫਰੰਸ ਦੌਰਾਨ ਡੀ. ਐਮ. ਖੁਦਕੁਸ਼ੀ ਮਾਮਲੇ ਵਿਚ ਸਪੱਸ਼ਟ ਬਿਆਨ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈੈ ।

ਕੀ ਆਖਿਆ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਪ੍ਰੈਸ ਕਾਨਫਰੰਸ ਵਿੱਚ ਵਿਵਾਦਿਤ ਵੀਡੀਓ ਨੂੰ ਲੈ ਕੇ ਜਿਥੇ ਅੰਮ੍ਰਿਤਸਰ ਜਿਲਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਕੀਤੇ ਜਾਣ ਤੇ ਉਸ ਦੇ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟ ਕੀਤਾ, ਉਥੇ ਸਪੱਸ਼ਟ ਆਖਿਆ ਕਿ ਜਾਂਚ ਤੋਂ ਪਹਿਲਾਂ ਹੀ ਆਪਣੇ ਮੰਤਰੀ ਦਾ ਅਸਤੀਫ਼ਾ (Resignation) ਲੈ ਲਿਆ ਹੈ । ਜਾਂਚ ਵਿੱਚ ਦੋਸ਼ੀ ਸਾਬਤ ਹੋਣ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਕੁਤਾਹੀ ਕਿਸੇ ਵਿਅਕਤੀ ਦੀ ਜਾਨ ਲੈਂਦੀ ਹੈ ਤਾਂ ਬਖ਼ਸ਼ਾਂਗੇ ਨਹੀਂ ।

ਲਾਲਜੀਤ ਭੁੱਲਰ ਨੇ ਕੀ ਲਿਖਿਆ

ਉਧਰ ਮੰਤਰੀ ਲਾਲਜੀਤ ਭੁੱਲਰ (Laljit Bhullar) ਨੇ ਮੁੱਖ ਮੰਤਰੀ ਹੁਕਮਾਂ ਨੂੰ ਮੰਨਦੇ ਹੋਏ ਅਸਤੀਫਾ ਦਿੱਤਾ ਹੈ । ਲਾਲਜੀਤ ਭੁੱਲਰ ਨੇ ਲਿਖਿਆ ਹੈ ਕਿ ਮੇਰੇ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾਂ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ।

By Gurpreet Singh

Leave a Reply

Your email address will not be published. Required fields are marked *