ਰਾਜੀਵ ਸ਼ਰਮਾ :- ਜੰਤਰ ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਭੁੱਖ ਹੜਤਾਰ ਕਰ ਰਹੇ ਵਾਤਾਵਰਣ ਕਾਰਕੁੰਨ ਸੋਨਮ ਵਾਂਗਚੁਕ ਦਾ ਸਮਰਥਨ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਉਨ੍ਹਾਂ ਨਾਲ ਮੁਲਾਕਾਤ ਕਰਨਗੇ।
ਦੱਸ ਦੇਈਏ ਕਿ ਅਣਮਿੱਥੇ ਸਮੇਂ ਲਈ ਸੋਨਮ ਵਾਂਗਚੂਕ ਭੁੱਖ ਹੜਤਾਲ ‘ਤੇ ਬੈਠੇ ਹਨ। ਹੁਣ ਤੱਕ ਵਾਂਗਚੁਕ ਦਾ ਕਰੀਬ 9 ਕਿਲੋ ਭਾਰ ਘੱਟ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਵਧ ਤੋਂ ਵੱਧ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਸੋਨਮ ਵਾਂਗਚੂਕ ਵੱਲੋਂ ਆਪਣੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਵੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਗਈ ਸੀ।
ਪਾਰਟੀ ਦੇ ਵਿਧਾਇਕ ਸੰਜੀਵ ਝਾਅ ਨੇ ਦੱਸਿਆ ਕਿ ਸੋਨਮ ਵਾਂਗਚੂਕ ਦੀ ਭੁੱਖ ਹੜਤਾਲ ਅਜ 19ਵੇਂ ਦਿਨ ਵਿਚ ਸ਼ਾਮਲ ਹੋ ਗਈ ਹੈ ਤੇ ਸਿਹਤ ਲਗਾਤਾਰ ਵਿਗੜਨ ਦੇ ਬਾਵਜੂਦ ਉਨ੍ਹਾਂ ਨੇ ਸਾਫ ਤੌਰ ‘ਤੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਅਜੇ ਖਤਮ ਨਹੀਂ ਹੋਇਆ ਹੈ। ਬੀਤੀ ਰਾਤ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਭਾਵੇਂ ਮਾਸਪੇਸ਼ੀਆਂ ਕਮਜ਼ੋਰ ਹੋ ਰਹੀਆਂ ਹਨ ਪਰ ਉਨ੍ਹਾਂ ਦਾ ਦਿਲ ਤੇ ਦਿਮਾਗ ਪੂਰੀ ਤਰ੍ਹਾਂ ਤੰਦਰੁਸਤ ਹੈ। ਸੋਨਮ ਵਾਂਗਚੂਕ ਨੇ ਵਿਦਿਆਰਥੀਆਂ, ਨੌਜਵਾਨਾਂ ਤੇ ਅਧਿਆਪਕਾਂ ਤੇ ਆਮ ਲੋਕਾਂ ਨੂੰ 20 ਜੁਲਾਈ ਨੂੰ ਪ੍ਰਸਤਾਵਿਤ ਚੱਲੋ ਸੰਸਦ ਰੈਲੀ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਕਾਕਰੋਚ ਜਨਤਾ ਪਾਰਟੀ ਦਾ ਸਮਰਥਨ ਕਰਦੇ ਹਨ ਤੇ ਇਸ ਲਈ ਉਹ ਅੱਜ ਜੰਤਰ-ਮੰਤਰ ਜਾਣਗੇ।
TV& Video
