ਨੈਸ਼ਨਲ ਟਾਈਮਜ਼ ਬਿਊਰੋ :- ਖੰਡਵਾਲਾ ਦੇ ਠਾਕੁਰਦੁਆਰਾ ਮੰਦਰ ‘ਤੇ ਹੱਥਗ੍ਰਨੇਡ ਸੁੱਟਣ ਵਾਲਿਆਂ ਨਾਲ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਏਅਰਪੋਰਟ ਰੋਡ ‘ਤੇ ਹੋਟਲ ਰੈਡੀਸਨ ਨੇੜੇ ਹੋਇਆ। ਦੋਵੇਂ ਮੁਲਜ਼ਮਾਂ ਨੂੰ ਗੋਲੀ ਮਾਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇੱਕ ਦੋਸ਼ੀ ਦੀ ਮੌਤ ਦੀ ਖ਼ਬਰ ਮਿਲੀ ਹੈ। ਫਿਲਹਾਲ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਸਥਿਤ ਠਾਕੁਰਦੁਆਰਾ ਮੰਦਰ ਵਿੱਚ ਧਮਾਕਾ ਹੋਇਆ ਸੀ। ਸੀਸੀਟੀਵੀ ਤੋਂ ਸਾਫ਼ ਦਿਖਾਈ ਦੇ ਰਿਹਾ ਸੀ ਕਿ ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਬੰਬ ਵਰਗੀ ਕੋਈ ਚੀਜ਼ ਸੁੱਟ ਕੇ ਮੰਦਰ ‘ਤੇ ਹਮਲਾ ਕੀਤਾ।
ਖੰਡਵਾਲਾ ਠਾਕੁਰਦੁਆਰਾ ਮੰਦਰ ਹਮਲਾ: ਮੁਲਜ਼ਮਾਂ ਨਾਲ ਮੁਕਾਬਲਾ, ਇੱਕ ਹਮਲਾਵਰ ਢੇਰ!
