ਗੁਰਪ੍ਰੀਤ ਸਿੰਘ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ, ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਹੋਇਆ ਹੈ। ਇਹ ਘਟਨਾ ਨਾਂਦੇੜ ਸਾਹਿਬ ਵਿਖੇ ਵਾਪਰੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਘਟਨਾ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਦੇ ਹੱਥ ‘ਤੇ ਸੱਟ ਲੱਗੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਸਮੇਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਨਾਲ ਮੌਜੂਦ ਸਨ। ਹਮਲੇ ਤੋਂ ਬਾਅਦ ਮੌਕੇ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ।
ਰਿਪੋਰਟਾਂ ਅਨੁਸਾਰ, ਸੁਖਬੀਰ ਸਿੰਘ ਬਾਦਲ ਆਪਣੀ ਕਾਰ ਤੋਂ ਉਤਰ ਕੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਲਈ ਜਾ ਰਹੇ ਸਨ ਕਿ ਇੱਕ ਵਿਅਕਤੀ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਅਚਾਨਕ ਹੋਏ ਹਮਲੇ ਨੇ ਉੱਥੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਸੁਖਬੀਰ ਬਾਦਲ ਦੇ ਨਾਲ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਸਥਿਤੀ ਨੂੰ ਕਾਬੂ ਕੀਤਾ ਅਤੇ ਹਮਲਾਵਰ ਨੂੰ ਕਾਬੂ ਕਰ ਲਿਆ। ਫਿਰ ਸੁਖਬੀਰ ਬਾਦਲ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ।
