22
Aug
ਚੰਡੀਗੜ੍ਹ (ਬਲਵਿੰਦਰ ਸਿੰਘ): ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਚੁਟਕਲੇ ਸੁਣਾ ਕੇ ਆਪਣਾ ਟਾਈਮ ਪਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੱਸਣ ਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੀਆਂ ਚੋਣਾਂ ਸਮੇਂ ਔਰਤਾਂ ਅਤੇ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਦਾ ਕੀ ਹੋਇਆ? ਆਮ ਆਦਮੀ ਪਾਰਟੀ ਨੇ ਔਰਤਾਂ ਨਾਲ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਅਤੇ ਸਰਕਾਰ ਬਣੇ ਨੂੰ 5 ਸਾਲ ਹੋਣ ਵਾਲੇ ਹਨ ਅਤੇ ਹੁਣ ਅਗਲੀਆਂ ਚੋਣਾਂ ਸਿਰ 'ਤੇ ਆ ਗਈਆਂ ਹਨ, ਫਿਰ ਵੀ ਪੰਜਾਬ ਦੇ ਮੁੱਖ ਮੰਤਰੀ ਸਟੇਜ ਤੋਂ ਔਰਤਾਂ ਨੂੰ ਪੁੱਛ ਰਹੇ ਹਨ ਕਿ ਭੈਣ ਇੱਕ ਮਹੀਨੇ ਦੇ ਪੈਸੇ ਖਾਤੇ ਵਿੱਚ…
