22
Oct
ਨੈਸ਼ਨਲ ਟਾਈਮਜ਼ ਬਿਊਰੋ :- ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ (Deputy Commissioner Rahul Chaba) ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਜਾ ਰਹੀ ਝੋਨੇ ਦੀ ਫ਼ਸਲ (Paddy crop) ਦਾ ਦਾਣਾ-ਦਾਣਾ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਖਰੀਦਿਆ ਜਾ ਰਿਹਾ ਹੈ । ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ‘ਚ 2.27 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ (District markets) ‘ਚ 2 ਲੱਖ 27 ਹਜ਼ਾਰ 324 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ‘ਚੋਂ 2 ਲੱਖ 19 ਹਜ਼ਾਰ 558 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ।…
