06
Sep
ਜੈਤੋ, 6 ਸਤੰਬਰ:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਸੰਗਤਾਂ ਨਾਲ ਗੁਰ-ਇਤਿਹਾਸ ਬਾਰੇ ਵਿਚਾਰਾਂ…
