19
Jun
ਤਰਨਤਾਰਨ (ਨੈਸ਼ਨਲ ਟਾਈਮਜ਼): ਤਰਨਤਾਰਨ ਪੁਲਿਸ ਨੇ ਸਰਹਾਲੀ ਵਿਖੇ ਵਾਲੀਬਾਲ ਖਿਡਾਰੀ ਬਿਬੇਕ ਬੀਰ ਸਿੰਘ ਦੇ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਮੁਲਜ਼ਮਾਂ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਦੋ ਨਾਬਾਲਗ ਹਨ, ਜਦਕਿ ਇੱਕ ਹਾਲ ਹੀ ਵਿੱਚ ਬਾਲਗ ਹੋਇਆ ਹੈ। ਐਸ.ਐਸ.ਪੀ. ਦੀਪਕ ਪਾਰਿਕ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਵਿੱਚੋਂ ਇੱਕ ਦੀ ਪਛਾਣ ਜਵਲੀਨ ਸਿੰਘ ਨੂਰ ਵਜੋਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਇਸ ਕਤਲ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਤਿੰਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਪੁਲਿਸ ਕਰਮਚਾਰੀ ਦਾ ਪੁੱਤਰ ਹੈ।…
