15
Dec
ਮੋਗਾ : ਲੁਧਿਆਣਾ ਮੁੱਖ ਸੜਕ ’ਤੇ ਪਿੰਡ ਮਹਿਣਾ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਨਾਲ ਬੈਠੀ ਲੜਕੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਲੜਕਾ ਅਤੇ ਲੜਕੀ ਲੁਧਿਆਣਾ ਪਾਸੋਂ ਮੋਗਾ ਵੱਲ ਆ ਰਹੇ ਸਨ। ਜਿਵੇਂ ਹੀ ਉਹ ਪਿੰਡ ਮਹਿਣਾ ਦੇ ਕੋਲ ਸੜਕ ਚੁਰਾਹੇ ’ਤੇ ਪਹੁੰਚੇ, ਉੱਥੇ ਅੱਗੇ ਜਾ ਰਹੀ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ…
