03
May
ਨੈਸ਼ਨਲ ਟਾਈਮਜ਼ ਬਿਊਰੋ :- ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਇਕ ਗੇਟ 'ਤੇ ਸ਼ਨੀਵਾਰ ਨੂੰ ਇਕ ਲਾਵਾਰਿਸ ਬੈਗ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉੱਥੇ ਹੀ ਲਾਵਾਰਿਸ ਬੈਗ ਦੀ ਸੂਚਨਾ ਮਿਲਦੇ ਹੀ ਦਹਿਸ਼ਤ ਫੈਲ ਗਈ। ਹਫੜਾ-ਦਫੜੀ ਵਿਚ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ। ਪੁਲਸ ਨੇ ਦੱਸਿਆ ਕਿ ਸੂਚਨਾ ਮਿਲਣ ਮਗਰੋਂ ਦਿੱਲੀ ਫਾਇਰ ਸਰਵਿਸ ਅਤੇ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੈਗ ਕਿਸ ਦਾ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਦਰਅਸਲ ਸ਼ਨੀਵਾਰ ਸਵੇਰੇ…