29
Mar
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀਆਂ ਨੇ ਪੂਰੀ ਦੁਨੀਆਂ ਵਿਚ ਅਪਣੀ ਮਿਹਨਤ ਨਾਲ ਚੰਗਾ ਨਾਮਣਾ ਖਟਿਆ ਹੈ। ਮਿਹਨਤ ਨਾਲ ਪੰਜਾਬੀਆਂ ਨੇ ਹਰ ਮੁਕਾਮ ਸਰ ਕੀਤਾ ਹੈ। ਹੁਣ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਬੱਢਲ ਨਾਲ ਸਬੰਧਿਤ ਗੁਰਸਿੱਖ ਨੌਜਵਾਨ ਜਸਪ੍ਰੀਤ ਸਿੰਘ ਆਪਣੀ ਸਖ਼ਤ ਮਿਹਨਤ ਨਾਲ ਕੈਨੇਡਾ ਦੀ ਫ਼ੌਜ ਵਿਚ ਬਤੌਰ ਲੈਫਟੀਨੈਂਟ ਭਰਤੀ ਹੋਇਆ ਹੈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਵਲੋਂ ਉਕਤ ਨੌਜਵਾਨ ਦਾ ਆਪਣੇ ਪਿੰਡ ਆਉਣ ਉਤੇ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ 31 ਸਾਲਾ ਨੌਜਵਾਨ ਬੀ. ਫਾਰਮੇਸੀ ਕਰਨ ਤੋਂ ਬਾਅਦ ਉਚੇਰੀ ਪੜ੍ਹਾਈ ਲਈ ਕੈਨੇਡਾ ਦੇ ਓਂਟਾਰੀਓ ਚਲਾ ਗਿਆ ਸੀ। ਉਸ ਤੋਂ ਬਾਅਦ ਇਸ ਨੌਜਵਾਨ ਨੇ ਆਸਟ੍ਰੇਲੀਆ ਤੋਂ ਮਾਸਟਰ ਡਿਗਰੀ…