15
Feb
ਨੈਸ਼ਨਲ ਟਾਈਮਜ਼ ਬਿਊਰੋ :- ਕੋਮੀ ਰਾਜਧਾਨੀ ’ਚ ਭਾਜਪਾ ਸਰਕਾਰ ਦਾ ਹਲਫ਼ਦਾਰੀ ਸਮਾਗਮ 19 ਜਾਂ 20 ਫਰਵਰੀ ਨੂੰ ਹੋ ਸਕਦਾ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਦਿੱਲੀ ’ਚ ਬਣਨ ਵਾਲੀ ਨਵੀਂ ਸਰਕਾਰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ, ਸੁਧਰੇ ਹੋਏ ਬੁਨਿਆਦੀ ਢਾਂਚੇ ਸਮੇਤ ਹੋਰ ਮੁੱਦਿਆਂ ਨੂੰ ਤਰਜੀਹ ਦੇਵੇਗੀ। ਭਾਜਪਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਵਿਦੇਸ਼ ਦੌਰੇ ਤੋਂ ਪਰਤਣ ’ਤੇ ਫੌਰੀ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਜੋ ਭਾਜਪਾ ਵਿਧਾਇਕ ਦਲ ਦੀ ਮੀਟਿੰਗ ’ਚ ਨੇਤਾ ਦੀ ਚੋਣ ਕਰਾਉਣਗੇ।