11
May
ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪਾਕਿਸਤਾਨ ਵੱਲੋਂ ਪੁਣਛ ਵਿਚ ਗੁਰਦੁਆਰਾ ਸਾਹਿਬ ਅਤੇ ਇਸ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਹੈ ਕਿ ਪਾਕਿਸਤਾਨੀ ਫੌਜ ਦੀ ਇਹ ਹਰਕਤ ਬਹੁਤ ਕਾਇਰਾਨਾ ਹੈ ਜਿਸਦੀ ਜਿੰਨੇ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪਾਕਿਸਤਾਨੀ ਫੌਜ ਦਾ ਮੁਕਾਬਲਾ ਭਾਰਤੀ ਫੌਜ ਨਾਲ ਹੈ ਪਰ ਬਜਾਏ ਫੌਜੀ ਠਿਕਾਣਿਆਂ ’ਤੇ ਹਮਲਾ ਕਰਨ ਦੇ ਪਾਕਿਸਤਾਨੀ ਫੌਜ ਨੇ…