ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ

ਗੁਰਪ੍ਰੀਤ ਸਿੰਘ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ‘ਤੇ ਅੱਜ 28 ਅਕਤੂਬਰ ਨੂੰ ਸੁਣਵਾਈ ਹੋਈ। ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਕੋਈ ਰਾਹਤ ਨਹੀਂ ਮਿਲੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਤੈਅ ਕੀਤੀ ਗਈ ਹੈ। ਬਲਵੰਤ ਸਿੰਘ ਰਾਜੋਆਣਾ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ ਵਕੀਲ ਵੱਲੋਂ ਹੋਰ ਸਮਾਂ ਮੰਗੇ ਜਾਣ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ 18 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

ਦੱਸ ਦਈਏ ਕਿ ਇਹ ਮਾਮਲਾ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ ਨਾਲ ਸਬੰਧਤ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਰਹਿਮ ਦੀ ਅਰਜ਼ੀ ’ਤੇ ਲੰਮੇ ਸਮੇਂ ਤੋਂ ਫ਼ੈਸਲਾ ਨਾ ਹੋਣ ਦਾ ਹਵਾਲਾ ਦਿੱਤਾ ਗਿਆ ਹੈ। ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਦੀ ਰਹਿਮ ਦੀ ਅਰਜ਼ੀ 2012 ਤੋਂ ਲੰਬਿਤ ਰਹਿਣ ਦਾ ਮਾਮਲਾ ਵੀ ਸੁਪਰੀਮ ਕੋਰਟ ਵਿੱਚ ਉਠਾਇਆ ਗਿਆ ਹੈ।

By Gurpreet Singh

Leave a Reply

Your email address will not be published. Required fields are marked *