ਨੈਸ਼ਨਲ ਟਾਈਮਜ਼ ਬਿਊਰੋ :- ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਫਾਜ਼ਿਲਕਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦੀ ਖੇਤਰ ਵਿੱਚ ਘੁੰਮ ਰਿਹਾ ਸੀ। ਹੁਣ ਸਦਰ ਥਾਣਾ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦਾ ਨਾਮ ਅੰਤਰ ਪੁੱਤਰ ਆਲਮ ਦੱਸਿਆ ਜਾ ਰਿਹਾ ਹੈ। ਬੀਐਸਐਫ ਵੱਲੋਂ ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਪਿੰਡ ਪਠਿਆਲਾ ਜ਼ਿਲ੍ਹਾ ਜਮਾਲਪੁਰ ਬੰਗਲਾਦੇਸ਼ ਦਾ ਰਹਿਣ ਵਾਲਾ ਹੈ। ਸਦਰ ਥਾਣੇ ਦੇ ਐਸਐਚਓ ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ।ਉਸਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ ।
ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, -ਸ਼ੱਕੀ ਹਾਲਾਤਾਂ ‘ਚ ਘੁੰਮ ਰਿਹਾ ਸੀ
